ਮੈਡੀਕਲ ਸਟੋਰ ’ਚ ਕੰਮ ਕਰਦੇ ਨੌਜਵਾਨ ਨੂੰ ਗੋਲੀਆਂ ਮਾਰੀਆਂ; ਨੌਜਵਾਨ ਗੰਭੀਰ ਜ਼ਖ਼ਮੀ
ਇਥੋਂ ਨਜ਼ਦੀਕੀ ਸਥਿਤ ਪਿੰਡ ਗਹਿਰੀ ਮੰਡੀ ਵਿੱਚ ਇੱਕ ਮੈਡੀਕਲ ਸਟੋਰ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਮੈਡੀਕਲ ਸਟੋਰ ’ਤੇ ਕੰਮ ਕਰਨ ਵਾਲਾ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਐਸਐਚਓ ਜੰਡਿਆਲਾ ਗੁਰੂ ਇੰਸਪੈਕਟਰ...
ਇਥੋਂ ਨਜ਼ਦੀਕੀ ਸਥਿਤ ਪਿੰਡ ਗਹਿਰੀ ਮੰਡੀ ਵਿੱਚ ਇੱਕ ਮੈਡੀਕਲ ਸਟੋਰ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਮੈਡੀਕਲ ਸਟੋਰ ’ਤੇ ਕੰਮ ਕਰਨ ਵਾਲਾ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਐਸਐਚਓ ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਇਥੋਂ ਨਜ਼ਦੀਕੀ ਪਿੰਡ ਗਹਿਰੀ ਮੰਡੀ ਵਿਚ ਰਾਣਾ ਮੈਡੀਕਲ ਸਟੋਰ 'ਤੇ ਸਟੋਰ ਮਾਲਕ ਦੀ ਮੌਜੂਦਗੀ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅਚਾਨਕ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਦੋ ਗੋਲੀਆਂ ਸਟੋਰ ’ਤੇ ਕੰਮ ਕਰਦੇ ਨੌਜਵਾਨ ਸਾਹਿਲ ਉਰਫ ਪੰਮਾ ਨੂੰ ਵੱਜੀਆਂ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੋਲੀਆਂ ਚਲਾਉਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਐਸਐਚਓ ਨੇ ਕਿਹਾ ਸੂਚਨਾ ਮਿਲਦੇ ਹੀ ਉਹ ਆਪਣੀ ਪੁਲੀਸ ਪਾਰਟੀ ਨਾਲ ਤੁਰੰਤ ਮੌਕੇ ’ਤੇ ਪਹੁੰਚ ਗਏ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਗੋਲੀ ਚੱਲਣ ਦੀ ਘਟਨਾ ਕਾਰਨ ਸਥਾਨਕ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲੀਸ ਨੇ ਕਿਹਾ ਹੈ ਕਿ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

