ਛੇ ਮਹੀਨੇ ਪਹਿਲਾਂ ਵਿਆਹੀ ਮੁਟਿਆਰ ਨੇ ਫਾਹਾ ਲਿਆ
ਇੱਥੇ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋਵਾਂ ਦਾ ਛੇ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਮ੍ਰਿਤਕਾ ਦੀ ਪਛਾਣ ਮੁਸਕਾਨ ਵਜੋਂ ਹੋਈ ਹੈ, ਜੋ ਮੂਲ ਰੂਪ ’ਚ ਬਿਹਾਰ ਦੀ ਰਹਿਣ...
Advertisement
ਇੱਥੇ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋਵਾਂ ਦਾ ਛੇ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਮ੍ਰਿਤਕਾ ਦੀ ਪਛਾਣ ਮੁਸਕਾਨ ਵਜੋਂ ਹੋਈ ਹੈ, ਜੋ ਮੂਲ ਰੂਪ ’ਚ ਬਿਹਾਰ ਦੀ ਰਹਿਣ ਵਾਲੀ ਸੀ। ਪੁਲੀਸ ਨੇ ਘਟਨਾ ਬਾਰੇ ਲੜਕੀ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਮਗਰੋਂ ਲੜਕੀ ਦੀ ਮਾਂ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਅਨੁਸਾਰ ਮੁਸਕਾਨ ਦਾ ਪਤੀ ਅਕਸਰ ਸ਼ਰਾਬ ਪੀਂਦਾ ਸੀ ਜਿਸ ਕਾਰਨ ਦੋਵਾਂ ਵਿੱਚ ਲੜਾਈ ਹੁੰਦੀ ਰਹਿੰਦੀ ਸੀ। ਨਸ਼ੇ ਦੀ ਹਾਲਤ ਵਿੱਚ ਮੁਲਜ਼ਮ ਮੁਸਕਾਨ ਨਾਲ ਕੁੱਟਮਾਰ ਵੀ ਕਰਦਾ ਸੀ। ਮੁਸਕਾਨ ਨੇ ਕੁੱਟਮਾਰ ਤੋਂ ਤੰਗ ਆ ਕੇ ਫਾਹਾ ਲੈ ਲਿਆ। ਪੁਲੀਸ ਨੇ ਮੁਸਕਾਨ ਦੀ ਮਾਂ ਸ਼ਾਂਤੀ ਦੇਵੀ ਦੀ ਸ਼ਿਕਾਇਤ ’ਤੇ ਉੱਤਰ ਪ੍ਰਦੇਸ਼ ਦੇ ਅਮਿਤ ਕੁਮਾਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
Advertisement
Advertisement