ਖੇਤੀ ਬਿੱਲਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ

ਖੇਤੀ ਬਿੱਲਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ

ਗੁਰਨਾਮ ਸਿੰਘ ਚੌਹਾਨ

ਪਾਤੜਾਂ, 24 ਸਤੰਬਰ

ਆਪ' ਦੇ ਆਗੂਆਂ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਸ਼ਹੀਦ ਭਗਤ ਸਿੰਘ ਚੌਕ ਪਾਤੜਾਂ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਤੇ ਅਕਾਲੀ ਦਲ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਆਪ ਆਗੂਆਂ ਨੇ 25 ਸਤੰਬਰ ਨੂੰ ਬਾਦਲਾਂ ਵੱਲੋਂ ਕੀਤੇ ਜਾ ਰਹੇ 'ਚੱਕਾ ਜਾਮ' ਨੂੰ ਕਿਸਾਨੀ ਸੰਘਰਸ਼ ਵਿਰੁੱਧ ਸਾਜ਼ਿਸ਼ ਦੱਸਿਆ ਹੈ।ਆਪ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਬਰਾਸ ਨੇ ਦੋਸ਼ ਲਗਾਇਆ ਕਿ ਕਿਸਾਨੀ ਸੰਘਰਸ਼ ਦੇ ਸਮਾਨ-ਅੰਤਰ ਬਾਦਲਾਂ ਵੱਲੋਂ ਇਹ ਡਰਾਮਾ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ।

ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਬਿੱਲਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਅੰਦਰ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਗੁੱਲੀ, ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ, ਅਨਵਰ ਭਸੋੜ ਹੋਰ ਆਗੂਆਂ ਵੱਲੋਂ ਕੀਤੀ ਗਈ। ਇਸ ਮੌਕੇ ਅਮਨਦੀਪ ਸਿੰਘ ਧਾਂਦਰਾ,ਰਾਮੇਸ਼ ਸ਼ਰਮਾ ਹੋਰ ਸੈਂਕੜੇ ਵਰਕਰਾਂ ਪ੍ਰਦਰਸ਼ਨ ਵਿੱਚ ਹਿੱਸਾ ਲਿਆ।

ਪਾਇਲ(ਦੇਵਿੰਦਰ ਸਿੰਘ ਜੱਗੀ): ਆਮ ਆਦਮੀ ਪਾਰਟੀ ਵੱਲੋਂ ਹਲਕਾ ਪਾਇਲ ਦੇ ਇੰਚਾਰਜ ਬਲਜਿੰਦਰ ਸਿੰਘ ਚੌਂਦਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਅਤੇ ਭਾਈਵਾਲ ਪਾਰਟੀ ਅਕਾਲੀ ਦਲ ਬਾਦਲ ਅਤੇ ਕੈਪਟਨ ਸਰਕਾਰ ਖਿਲਾਫ਼ ਪਾਇਲ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ, ਐਡਵੋਕੇਟ ਦਰਸ਼ਨ ਸਿੰਘ ਕੂਹਲੀ, ਸਿਮਰਜੀਤ ਸਿੰਘ ਦੋਬੁਰਜੀ, ਗੁਰਪ੍ਰੀਤ ਘਣਗਸ, ਰਜਿੰਦਰ ਕੌਸ਼ਲ, ਸੁਰਾਜ ਖਾਨ, ਹਰਜੀਤ ਸਿੰਘ ਦੋਰਾਹਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਨ।

ਟੱਲੇਵਾਲ(ਬਰਨਾਲ)(ਲਖਵੀਰ ਸਿੰਘ ਚੀਮਾ): ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਖੇਤੀ ਬਿੱਲਾਂ ਦੇ ਮਾਮਲੇ ਉੱਤੇ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿੱਚ ਸਥਾਨਕ ਕਚਿਹਰੀ ਚੌਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਆਪ ਕਾਰਕੁਨਾਂ ਵੱਲੋਂ ਪੱਕਾ ਕਾਲਜ ਰੋਡ ਦੇ ਪੁੱਲ ਉੱਤੇ ਹੱਥ ਵਿੱਚ ਮਾਟੋ ਫੜ ਕੇ ਆਮ ਲੋਕਾਂ ਨੂੰ ਕਿਸਾਨਾਂ ਨੂੰ ਸਮਰਥਨ ਦੇਣ ਦੀ ਅਪੀਲੀ ਵੀ ਕੀਤੀ।

ਸਿਰਸਾ(ਪ੍ਰਭੂ ਦਿਆਲ): ਆਮ ਆਦਮੀ ਪਾਰਟੀ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਖੇਤੀ ਬਿੱਲਾਂ ਨੂੰ ਰਾਜ ਸਭਾ ਵਿੱਚ ਬਿਨਾਂ ਵੋਟਿੰਗ ਪਾਸ ਕਰਵਾਏ ਜਾਣ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਐਡਵੋਕੇਟ ਦੀ ਅਗਵਾਈ ਹੇਠ ਪਾਰਟੀ ਆਗੂ ਤੇ ਕਾਰਕੁਨ ਅੰਬੇਡਕਰ ਚੌਕ ਇਕੱਠੇ ਹੋਏ ਜਿਥੇ ਉਨ੍ਹਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ’ਤੇ ਮਾਸਟਰ ਹਰਬੰਸ ਲਾਲ, ਕਿਸਾਨ ਆਗੂ ਧਰਮਪਾਲ ਲਾਟ, ਰਾਜੇਸ਼ ਮਲਿਕ, ਦਵਿੰਦਰ ਕੌਰ, ਅਨਿਲ ਚੰਦੇਲ, ਰਾਜ ਸਿੰਘ ਕੰਗ, ਦਰਸ਼ਨ ਸਿੰਘ, ਹੈਪੀ ਰਾਣੀਆਂ, ਮਹਿਲਾ ਆਗੂ ਦਰਸ਼ਨ ਕੌਰ, ਜਸਦੇਵ ਸਿੰਘ, ਰਾਹੁਲ ਮਹੀਪਾਲ, ਭੁਵਨ ਮਹਿਤਾ ਆਦਿ ਸਮੇਤ ਅਨੇਕ ਪਾਰਟੀ ਆਗੂ ਤੇ ਕਾਰਕੁਨ ਮੌਜੂਦ ਸਨ।

ਜਲੰਧਰ(ਪਾਲ ਸਿੰਘ ਨੌਲੀ): ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਵਿਰੁੱਧ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਤੇ ਵਿਰੁੱਧ ਨਾਅਰੇਬਾਜ਼ੀ ਕੀਤੀ। ਗੁਰੂ ਰਵਿਦਾਸ ਚੌਕ ਨਕੋਦਰ ਰੋਡ ’ਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਡਾਕਟਰ ਸ਼ਿਵ ਦਿਆਲ ਮਾਲੀ ਨੇ ਕੀਤੀ। ਪ੍ਰਦਰਸ਼ਨ ਵਿੱਚ ਦਰਸ਼ਨ ਲਾਲ ਭਗਤ, ਬਲਵੰਤ ਬਾਲਾ ,ਬਲਵੰਤ ਭਾਟੀਆ, ਅੰਮ੍ਰਿਤਪਾਲ ਸਿੰਘ, ਹਰਚਰਨ ਸਿੰਘ ਤੇ ਹੋਰ ਆਗੂ ਸ਼ਾਮਲ ਸਨ।

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਖੇਤੀ ਬਿੱਲਾਂ ਦੇ ਵਿਰੋਧ ’ਚ ਅੱਜ ਆਮ ਆਦਮੀ ਪਾਰਟੀ (ਆਪ) ਨੇ ਪ੍ਰਦਰਸ਼ਨ ਕੀਤਾ। ਅੱਜ ਪਟਿਆਲਾ ਵਿੱਚ ਫੁਆਰਾ ਚੌਕ ਵਿਖੇ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਾਰੀ ਰਹੇ ਇਸ ਮੁਜ਼ਾਹਰੇ ਦੀ ਅਗਵਾਈ ਸਾਬਕਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਤੇਜਿੰਦਰ ਮਹਿਤਾ ਅਤੇ ਕੁੰਦਨ ਗੋਗੀਆ ਨੇ ਕੀਤੀ, ਜਦਕਿ ਹੋਰ ਸਥਾਨਕ ਲੀਡਰਾਂ ‘ਚ ਵੀਰਪਾਲ ਕੌਰ ਚਹਿਲ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸੁਰਜਣ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ, ਮੁਖ਼ਤਿਆਰ ਸਿੰਘ, ਸੁਸ਼ੀਲ ਮਿੱਡਾ, ਸੰਦੀਪ ਬੰਧੂ, ਸੰਨ੍ਹੀ ਮਜ਼੍ਹਬੀ, ਹਰਪ੍ਰੀਤ ਸਿੰਘ ਢੀਠ, ਬਿਕਰਮ ਸ਼ਰਮਾ, ਗੁਰਪ੍ਰੀਤ ਸਿੰਘ ਗੁਰੀ, ਗੁਰਸੇਵਕ ਸਿੰਘ ਚੌਹਾਨ, ਵਿਜੇ ਕਨੌਜੀਆ, ਸਾਗਰ ਧਾਲੀਵਾਲ, ਅਮਨ ਬਾਂਸਲ, ਕਰਮਜੀਤ ਸਿੰਘ ਤਲਵਾੜ, ਵਰਿੰਦਰ ਸਿੰਘ, ਰਾਜਿੰਦਰ ਮੋਹਨ, ਐੱਸਪੀ ਸਿੰਘ, ਕਪੂਰ ਚੰਦ, ਪੁਨੀਤ ਬੁੱਧੀਰਾਜਾ, ਪਰਮਜੀਤ ਕੌਰ ਪੰਮੀ ਅਤੇ ਹੋਰ ਵੱਡੀ ਗਿਣਤੀ ਵਾਲੰਟੀਅਰ ਮੌਜੂਦ ਸਨ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All