DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਮ ਆਦਮੀ ਪਾਰਟੀ ਦਾ ਨਗਰ ਕੌਂਸਲ ਚਮਕੌਰ ਸਾਹਿਬ ’ਤੇ ਮੁਕੰਮਲ ਕਬਜ਼ਾ

ਵਿਸ਼ਾਲ ਕਸ਼ਿਅਪ ਬਣੇ ਪ੍ਰਧਾਨ

  • fb
  • twitter
  • whatsapp
  • whatsapp
featured-img featured-img
ਨਗਰ ਕੌਂਸਲ ਦੇ ਚੁਣੇ ਗਏ ਮੈਂਬਰ ਹਲਕਾ ਵਿਧਾਇਕ ਨਾਲ। ਫੋਟੋ : ਬੱਬੀ
Advertisement
ਨਗਰ ਕੌਂਸਲ ਚਮਕੌਰ ਸਾਹਿਬ ਦੀ ਚੋਣ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਗਰ ਕੌਂਸਲ ’ਤੇ ਮੁਕੰਮਲ ਕਬਜ਼ਾ ਕਰ ਲਿਆ ਹੈ। ਇਹ ਮੀਟਿੰਗ ਐੱਸ ਡੀ ਐੱਮ-ਕਮ-ਕਨਵੀਨਰ ਪ੍ਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਕੌਂਸਲਰ ਵਿਸ਼ਾਲ ਕਸ਼ਿਅਪ ਨੂੰ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਚਹਿਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਿੰਦਰ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਦੇ 7 ਅਤੇ ਆਮ ਆਦਮੀ ਪਾਰਟੀ ਦੇ 3 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ 3 ਆਜ਼ਾਦ ਕੌਂਸਲਰਾਂ ਨੇ ਵੀ ਜਿੱਤ ਪ੍ਰਾਪਤ ਕੀਤੀ ਸੀ। ਇਸ ਤਰ੍ਹਾਂ ਸੱਤਾਧਾਰੀ ਧਿਰ ਕੋਲ ਵਿਧਾਇਕ ਡਾ. ਚਰਨਜੀਤ ਸਿੰਘ ਸਮੇਤ 4 ਅਤੇ 3 ਆਜ਼ਾਦ ਕੌਂਸਲਰਾਂ ਦਾ ਸਮਰਥਨ ਸੀ, ਹਾਲਾਂਕਿ ਉਹ ਇੱਕ ਕਾਂਗਰਸੀ ਕੌਂਸਲਰ ਨੂੰ ਆਪਣੇ ਖੇਮੇ ਵਿੱਚ ਸ਼ਾਮਲ ਕਰਨ 'ਚ ਸਫ਼ਲ ਰਹੇ, ਜਿਸ ਕਾਰਨ ਵਿਸ਼ਾਲ ਕਸ਼ਿਅਪ 14 ਵਿੱਚੋਂ 8 ਵੋਟਾਂ ਹਾਸਲ ਕਰਕੇ ਬਹੁਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਮੌਕੇ ਹਲਕਾ ਵਿਧਾਇਕ ਨੇ ਨਵੀਂ ਚੁਣੀ ਗਈ ਟੀਮ ਨੂੰ ਸਿਰੋਪਾਓ ਤੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ।

ਇਸ ਉਪਰੰਤ ਸ਼ਹਿਰ ਵਿੱਚ ਜੇਤੂ ਜਲੂਸ ਕੱਢਿਆ ਗਿਆ ਅਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਗਈ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਦੀ ਇਸ ਵੱਡੀ ਜਿੱਤ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹ ਦਿੱਤਾ ਹੈ।

Advertisement

Advertisement
Advertisement
×