DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਨੇ ਅਕਾਲੀ ਦਲ ’ਤੇ ਭਾਜਪਾ ਦਾ ਬੁਲਾਰਾ ਬਣਨ ਦੇ ਦੋਸ਼ ਲਾਏ

ਈ ਡੀ ਵੱਲੋਂ ਡੀ ਜੀ ਪੀ ਨੂੰ ਲਿਖੇ ਪੱਤਰ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ

  • fb
  • twitter
  • whatsapp
  • whatsapp
featured-img featured-img
'ਆਪ' ਆਗੂ ਹਰਪਾਲ ਚੀਮਾ ਦੀ ਪੁਰਾਣੀ ਤਸਵੀਰ
Advertisement

ਈ ਡੀ ਵੱਲੋਂ ਡੀ ਜੀ ਪੀ ਨੂੰ ਲਿਖੇ ਪੱਤਰ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਈ ਡੀ ਦੀ ਕਾਰਵਾਈ ਸਬੰਧੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਜਵਾਬ ਵਿੱਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਭਾਜਪਾ ਦੇ ਬੁਲਾਰੇ ਵਜੋਂ ਕੰਮ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਾਰੇ ਸਿਧਾਂਤ ਛੱਡ ਕੇ ਹੁਣ ‘ਈ ਡੀ ਪਾਰਟੀ’ (ਭਾਜਪਾ) ਅਤੇ ਕੇਂਦਰੀ ਜਾਂਚ ਏਜੰਸੀਆਂ ਦੀ ਤਰਜਮਾਨ ਵਜੋਂ ਕੰਮ ਕਰ ਰਹੀ ਹੈ। ਇਸੇ ਕਾਰਨ ਈ ਡੀ ਵੱਲੋਂ ਡੀ ਜੀ ਪੀ ਨੂੰ ਭੇਜੇ ਪੱਤਰ ਰਾਹੀਂ ਦੋਵੇਂ ਪਾਰਟੀਆਂ ‘ਆਪ’ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਲੱਗੀਆਂ ਹਨ।

ਸ੍ਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੂੰ ਸਾਲ 2007 ਤੋਂ 2017 ਤੱਕ ਦੌਰਾਨ ਪੰਜਾਬ ਦੇ ਸਮਾਜਿਕ ਤਾਣੇ-ਬਾਣੇ, ਆਰਥਿਕਤਾ ਅਤੇ ਜਵਾਨੀ ਨੂੰ ਤਬਾਹ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਈ ਡੀ, ਸੀ ਬੀ ਆਈ ਅਤੇ ਆਮਦਨ ਕਰ ਵਿਭਾਗ ਦੀ ਵਰਤੋਂ ਅਕਸਰ ਵਿਰੋਧੀ ਆਗੂਆਂ ਨੂੰ ਡਰਾਉਣ, ਸਥਾਨਕ ਪ੍ਰਸ਼ਾਸਨ ਨੂੰ ਧਮਕਾਉਣ ਅਤੇ ਰਾਜ ਸਰਕਾਰਾਂ ਨੂੰ ਡੇਗਣ ਲਈ ਕੀਤੀ ਜਾਂਦੀ ਹੈ।

Advertisement

ਈ ਡੀ ਦੇ ਪੱਤਰ ’ਤੇ ਕਾਰਵਾਈ ਹੋਵੇ: ਮਜੀਠੀਆ

ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਸ਼੍ੋਮਣੀ ਅਕਾਲੀ ਦਲ ਨੇ ਡੀ ਜੀ ਪੀ ਗੌਰਵ ਯਾਦਵ ਨੂੰ ਸਵਾਲ ਕੀਤਾ ਕਿ ਕੀ ਪੰਜਾਬ ਪੁਲੀਸ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕਰੇਗੀ, ਜਿਨ੍ਹਾਂ ਖ਼ਿਲਾਫ਼ ਹਾਲ ਹੀ ਵਿੱਚ ਈ ਡੀ ਵੱਲੋਂ ਪੱਤਰ ਭੇਜਿਆ ਗਿਆ ਹੈ। ਪ੍ਰੈੱਸ ਕਾਨਫਰੰਸ ’ਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਈ ਡੀ ਨੇ ਡੀ ਜੀ ਪੀ ਨੂੰ ਪੱਤਰ ਭੇਜਿਆ ਜਿਸ ਵਿੱਚ ਖੁਲਾਸਾ ਕੀਤਾ ਗਿਆ ਕਿ ਮੁੱਖ ਮੰਤਰੀ ਦਫਤਰ ਨਾਲ ਸਬੰਧਤ ਅਹਿਮ ਵਿਅਕਤੀ ਅਤੇ ਉਸ ਦੇ ਸਾਥੀ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਾਮਲ ਹਨ। ਦਾਅਵਾ ਕੀਤਾ ਗਿਆ ਹੈ ਕਿ ਇਹ ਵਿਅਕਤੀ ਸਰਕਾਰੀ ਕੰਮ ਸਣੇ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੇ ਤਬਾਦਲਿਆਂ ਵਿੱਚ ਵੀ ਦਖਲਅੰਦਾਜ਼ੀ ਕਰ ਰਹੇ ਸਨ। ਮਜੀਠੀਆ ਨੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ।

Advertisement

Advertisement
×