‘ਆਪ’ ਵੱਲੋਂ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਅਹੁਦੇਦਾਰਾਂ ਦਾ ਐਲਾਨ
ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ ਨਵੇਂ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇੱਕ ਸੋਸ਼ਲ ਮੀਡੀਆ ਟੀਮ ਦੇ ਨਾਲ-ਨਾਲ ਬੂਥ ਪੱਧਰ ’ਤੇ ਇੱਕ ਸੋਸ਼ਲ ਮੀਡੀਆ ਇੰਚਾਰਜ ਅਤੇ ਇੱਕ ਸੋਸ਼ਲ ਮੀਡੀਆ ਸਕੱਤਰ ਵੀ ਨਿਯੁਕਤ ਕੀਤਾ...
Advertisement
ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ ਨਵੇਂ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇੱਕ ਸੋਸ਼ਲ ਮੀਡੀਆ ਟੀਮ ਦੇ ਨਾਲ-ਨਾਲ ਬੂਥ ਪੱਧਰ ’ਤੇ ਇੱਕ ਸੋਸ਼ਲ ਮੀਡੀਆ ਇੰਚਾਰਜ ਅਤੇ ਇੱਕ ਸੋਸ਼ਲ ਮੀਡੀਆ ਸਕੱਤਰ ਵੀ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਕਈ ਜ਼ਿਲ੍ਹਾ ਮੀਡੀਆ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।
ਜਲੰਧਰ ਦਿਹਾਤੀ ਜ਼ਿਲ੍ਹੇ ਲਈ ਮੇਲਾ ਸਿੰਘ ਰੁੜਕਾ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ, ਜਲੰਧਰ ਸ਼ਹਿਰੀ ਲਈ ਸੰਜੀਵ ਭਗਤ, ਅੰਮ੍ਰਿਤਸਰ ਲਈ ਸਤਨਾਮ ਸਿੰਘ ਮਠਾਰੂ, ਲੁਧਿਆਣਾ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਲਈ ਕ੍ਰਮਵਾਰ ਐਡਵੋਕੇਟ ਗੁਰਪ੍ਰੀਤ ਸਿੰਘ ਅਤੇ ਪੁਨੀਤ ਸਾਹਨੀ ਨੂੰ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਵਿੱਚ ਰਵਿੰਦਰ ਪਾਲ ਸਿੰਘ, ਪ੍ਰਿੰਸ ਲਾਂਬਾ ਅਤੇ ਬਠਿੰਡਾ ਵਿੱਚ ਬਲਕਾਰ ਭੋਖਰਾ ਨੂੰ ਉਨ੍ਹਾਂ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਪਾਰਟੀ ਦੇ ਵਲੰਟੀਅਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
Advertisement
Advertisement
×