ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਨੇ ਬਲਤੇਜ ਪੰਨੂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ

ਪਾਰਟੀ ਵੱਲੋਂ ਪ੍ਰਗਟਾਏ ਭਰੋਸੇ ’ਤੇ ਖ਼ਰਾ ਉਤਰਨ ਦੀ ਕੋਸ਼ਿਸ਼ ਕਰਾਂਗਾ: ਪੰਨੂ
Advertisement

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਸੀਨੀਅਰ ਆਗੂ ਬਲਤੇਜ ਪੰਨੂ ਨੂੰ ‘ਆਪ’ ਦੀ ਪੰਜਾਬ ਇਕਾਈ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਹ ਐਲਾਨ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਬਲਤੇਜ ਪੰਨੂ ਨੂੰ ਜ਼ਮੀਨੀ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਅਤੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਬਲਤੇਜ ਪੰਨੂ ਨੂੰ ਵਧਾਈ ਦਿੱਤੀ। ਪਾਰਟੀ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਇਸ ਦੇ ਨਾਲ ਹੀ ‘ਆਪ’ ਪੰਜਾਬ ਦੇ ਨਵ-ਨਿਯੁਕਤ ਜਨਰਲ ਸਕੱਤਰ ਬਲਤੇਜ ਪੰਨੂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਪ੍ਰਗਟਾਏ ਭਰੋਸੇ ’ਤੇ ਖ਼ਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।

Advertisement
Advertisement
Show comments