AAP ਨੇ ਪਠਾਨਕੋਟ, ਸੁਜਾਨਪੁਰ ਅਤੇ ਕਾਦੀਆਂ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ
ਆਮ ਆਦਮੀ ਪਾਰਟੀ ਨੇ ਪਠਾਨਕੋਟ, ਸੁਜਾਨਪੁਰ ਅਤੇ ਕਾਦੀਆਂ ਦੇ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ ਪਠਾਨਕੋਟ ਹਲਕੇ ਅੰਦਰ ਵਿਭੂਤੀ ਸ਼ਰਮਾ ਨੂੰ ਬਦਲ ਕੇ ਉਨ੍ਹਾਂ ਦੀ ਜਗ੍ਹਾ ਰੋਹਿਤ ਸਿਆਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦ ਕਿ ਸੁਜਾਨਪੁਰ...
Advertisement
ਆਮ ਆਦਮੀ ਪਾਰਟੀ ਨੇ ਪਠਾਨਕੋਟ, ਸੁਜਾਨਪੁਰ ਅਤੇ ਕਾਦੀਆਂ ਦੇ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ਹਨ।
ਇਨ੍ਹਾਂ ਵਿੱਚੋਂ ਪਠਾਨਕੋਟ ਹਲਕੇ ਅੰਦਰ ਵਿਭੂਤੀ ਸ਼ਰਮਾ ਨੂੰ ਬਦਲ ਕੇ ਉਨ੍ਹਾਂ ਦੀ ਜਗ੍ਹਾ ਰੋਹਿਤ ਸਿਆਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦ ਕਿ ਸੁਜਾਨਪੁਰ ਹਲਕੇ ਅੰਦਰ ਅਮਿਤ ਸਿੰਘ ਮੰਟੂ ਨੂੰ ਬਦਲ ਕੇ ਉਨ੍ਹਾਂ ਦੀ ਜਗ੍ਹਾ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਸਵਰਨ ਸਿੰਘ ਸਲਾਰੀਆ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Advertisement
ਇਨ੍ਹਾਂ ਦੇ ਇਲਾਵਾ ਹਾਲ ਹੀ ਵਿੱਚ ਕਾਦੀਆਂ ਹਲਕੇ ਤੋਂ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਇਕਬਾਲ ਸਿੰਘ ਮਾਹਲ ਨੂੰ ਕਾਦੀਆਂ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੀਤੀਆਂ ਗਈਆਂ ਹਨ। ਇਹ ਨਿਯੁਕਤੀਆਂ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਕੀਤੀਆਂ ਗਈਆਂ ਹਨ।
Advertisement
Advertisement
×
