ਰਾਸ਼ਨ ਮਾਮਲੇ ’ਤੇ ‘ਆਪ’ ਵੱਲੋਂ ਕੇਂਦਰ ਦੀ ਘੇਰਾਬੰਦੀ
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 11 ਲੱਖ ਰਾਸ਼ਨ ਕਾਰਡ ਅਯੋਗ ਠਹਿਰਾਏ ਜਾਣ ਦੇ ਫ਼ੈਸਲੇ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ‘ਆਪ’ ਦੇ ਬੁਲਾਰੇ ਨੀਲ ਗਰਗ ਸਣੇ ਹੋਰ ਆਗੂਆਂ ਨੇ...
Advertisement
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 11 ਲੱਖ ਰਾਸ਼ਨ ਕਾਰਡ ਅਯੋਗ ਠਹਿਰਾਏ ਜਾਣ ਦੇ ਫ਼ੈਸਲੇ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ‘ਆਪ’ ਦੇ ਬੁਲਾਰੇ ਨੀਲ ਗਰਗ ਸਣੇ ਹੋਰ ਆਗੂਆਂ ਨੇ ‘ਐਕਸ’ ਉਪਰ ਕੇਂਦਰ ਸਰਕਾਰ ’ਤੇ ਸਿਆਸੀ ਹੱਲੇ ਬੋਲੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਲੰਬੇ ਸਮੇਂ ਤੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਆਰਡੀਐੱਫ ਦੇ ਹਜ਼ਾਰਾਂ ਕਰੋੜ ਰੁਪਏ ਰੋਕ ਕੇ ਸੂਬੇ ਦੇ ਦਿਹਾਤੀ ਖੇਤਰ ਦੇ ਵਿਕਾਸ ਨੂੰ ਖੋਰਾ ਲਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਮੁਤਾਬਕ ਹੁਣ 11 ਲੱਖ ਰਾਸ਼ਨ ਕਾਰਡ ਅਯੋਗ ਠਹਿਰਾ ਕੇ ਉਹ ਸੂਬੇ ਦੇ ਲੱਖਾਂ ਲੋਕਾਂ ਦੇ ਢਿੱਡ ਭਰਨ ਦੇ ਹੱਕ ਨੂੰ ਵੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।
Advertisement
Advertisement