DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਨੇ 1984 ਦੇ ਪੀੜਤਾਂ ਨਾਲ ਸਿਆਸਤ ਕੀਤੀ: ਫੂਲਕਾ

ਮੁਆਵਜ਼ਾ ਦੇਰੀ ਨਾਲ ਦੇਣ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਐੱਚ ਐੱਸ ਫੂਲਕਾ ਤੇ ਵਿਨੀਤ ਜੋਸ਼ੀ।
Advertisement

ਭਾਜਪਾ ਦੇ ਸੀਨੀਅਰ ਆਗੂ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਅੱਜ 1984 ਸਿੱਖ ਕਤਲੇਆਮ ਦੇ ਮੁੱਦੇ ’ਤੇ ‘ਆਪ’ ਖ਼ਿਲਾਫ਼ ਸਿਆਸਤ ਕਰਨ ਦੇ ਦੋਸ਼ ਲਾਏ ਹਨ। ‘ਆਪ’ ਨੇ ਇਨਸਾਫ਼ ਦੀ ਲੜਾਈ ਲੜਨ ਦੀ ਬਜਾਏ ਪੀੜਤਾਂ ਦੇ ਦਰਦ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ। ਉਨ੍ਹਾਂ ਕਿਹਾ ਕਿ 1984 ਦੇ ਮੁੱਦੇ ’ਤੇ ‘ਆਪ’ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਪ੍ਰਦਰਸ਼ਨ ਸਿਆਸੀ ਪਖੰਡ ਦੀ ਮਿਸਾਲ ਹਨ।

ਸ੍ਰੀ ਫੂਲਕਾ ਨੇ ਕਿਹਾ ਕਿ ਸਾਲ 2014 ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਤਤਕਾਲੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 1984 ਦੇ ਕਤਲੇਆਮ ਦੇ ਹਰੇਕ ਪੀੜਤ ਪਰਿਵਾਰ ਨੂੰ ਵਾਧੂ 5 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਦਿੱਲੀ ਵਿੱਚ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਨੂੰ ਸਿਆਸੀ ਹਿੱਤਾਂ ਲਈ ਇੱਕ ਸਾਲ ਤੱਕ ਰੋਕ ਕੇ ਰੱਖਿਆ ਅਤੇ ਉਸ ਦੇ ਅਸਤੀਫ਼ਾ ਦੇਣ ਕਰ ਕੇ 1 ਨਵੰਬਰ, 2015 ਨੂੰ ਪੀੜਤਾਂ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਹਾਜ਼ਰ ਸਨ।

Advertisement

Advertisement
Advertisement
×