‘ਆਪ’ ਨੇ ਸੰਦੋਆ ਨੂੰ ਪਾਰਟੀ ’ਚੋਂ ਕੱਢਿਆ
ਨੂਰਪੁਰ ਬੇਦੀ (ਬਲਵਿੰਦਰ ਰੈਤ): ‘ਆਪ’ ਨੇ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦੇ ਹੁਕਮ ਦਿੱਤੇ ਹਨ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਜਾਰੀ ਹੁਕਮਾਂ...
Advertisement
ਨੂਰਪੁਰ ਬੇਦੀ (ਬਲਵਿੰਦਰ ਰੈਤ):
‘ਆਪ’ ਨੇ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦੇ ਹੁਕਮ ਦਿੱਤੇ ਹਨ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਾਰਟੀ ਵਿਰੁੱਧ ਬੋਲਣ ਦੇ ਦੋਸ਼ ਹੇਠ ਸਦੋਆ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ। ਦੂਜੇ ਪਾਸੇ, ਪਾਰਟੀ ਦੀ ਇਸ ਕਾਰਵਾਈ ’ਤੇ ਸ੍ਰੀ ਸੰਦੋਆ ਨੇ ਕਿਹਾ ਕਿ ਉਹ ਆਪਣੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹੱਕ ਸੱਚ ਦੀ ਆਵਾਜ਼ ਚੁੱਕਣ ਲਈ ਇਸ ਤੋਂ ਵੀ ਵੱਡੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਰੋਪੜ ਹਲਕੇ ਦੇ ਲੋਕਾਂ ਨਾਲ ਖੜ੍ਹੇ ਰਹਿਣਗੇ।
Advertisement
Advertisement