ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਪਰੈਲ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਅਸਫਲ ਰਹਿਣ ਲਈ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚੋਣਾਂ ਦੇ ਐਲਾਨ ਤੋਂ ਬਾਅਦ ਇਹ ਯਕੀਨੀ ਬਣਾਇਆ ਸੀ ਕਿ ਚੋਣਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਕਰਵਾਈਆਂ ਜਾਣ ਪਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਨਜ਼ਰ ਨਹੀਂ ਆ ਰਿਹਾ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇਹ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ।