ਚੰਡੀਗੜ੍ਹ, 12 ਫਰਵਰੀ
ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਚੋਣ ਪੈਨਲ ਅਤੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਤੇ ਗਲਤ ਸੂਚਨਾ ਫੈਲਾਉਣ ਦਾ ਦੋਸ਼ ਲਗਾਇਆ ਹੈ। ‘ਆਪ’ ਦੀ ਪੰਜਾਬ ਇਕਾਈ ਵੱਲੋਂ ਜਾਰੀ ਬਿਆਨ ਅਨੁਸਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿੰਟਰ ਹੈਂਡਲ ’ਤੇ ਜਾਣਕਾਰੀ ਦਿੱਤੀ ਹੈ ਕਿ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ’ਤੇ 10 ਸਾਲ ਪੁਰਾਣੇ ਵਾਹਨ ਨਹੀਂ ਚੱਲਣ ਦਿੱਤੇ ਜਾਣਗੇ। ‘ਆਪ’ ਦੇ ਬਿਆਨ ਅਨੁਸਾਰ ਉਪਰੋਕਤ ਜਾਣਕਾਰੀ ਸਹੀ ਨਹੀਂ ਹੈ। ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਸਿਰਸਾ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਟਾਪਣੇ ਟਵਿੱਟਰ ਹੈਂਡਲ ਤੋਂ ਉਪਰੋਕਤ ਜਾਣਕਾਰੀ ਹਟਾ ਲਏ। -ਪੀਟੀਆਈ