ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਫਰਵਰੀ
ਆਮ ਆਦਮੀ ਪਾਰਟੀ ਨੇ ਝੂਠੀ ਖ਼ਬਰ ਫੈਲਾਉਣ ਦੇ ਦੋਸ਼ ਵਿੱਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਮੁੱਖ ਚੋਣ ਕਮਿਸ਼ਨ ਅਤੇ ਮੁਹਾਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮਨਜਿੰਦਰ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ’ਤੇ ਇਕ ਫਰਜ਼ੀ ਖਬਰ ਪੋਸਟ ਕਰ ਕੇ ਲਿਖਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ 10 ਸਾਲ ਤੋਂ ਪੁਰਾਣੇ ਵਾਹਨ ਚਲਾਉਣ ਦੀ ਇਜਾਜ਼ਤ ਖ਼ਤਮ ਕਰ ਦਿੱਤੀ ਜਾਵੇਗੀ। ‘ਆਪ’ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਮਨਘੜਤ ਗੱਲਾਂ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਸਿਰਸਾ ਨੂੰ ਉਕਤ ਸਮੱਗਰੀ ਆਪਣੇ ਟਵਿੱਟਰ ਹੈਂਡਲ ਤੋਂ ਹਟਾ ਕੇ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਸਿਆਸਤਦਾਨ ‘ਆਪ’ ਨੂੰ ਬਦਨਾਮ ਕਰਨਾ ਚਾਹੁੰਦੇ ਹਨ।