ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ‘ਆਪ’ ਨੂੰ ਮਿਲੀ ਮਜ਼ਬੂਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਮਜ਼ਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ ਇੱਥੋਂ ਉਮੀਦਵਾਰ ਐਲਾਨ ਦਿੱਤਾ। ਉਸ ਤੋਂ ਬਾਅਦ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਮਾਰਚ

Advertisement

ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਮਜ਼ਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ ਇੱਥੋਂ ਉਮੀਦਵਾਰ ਐਲਾਨ ਦਿੱਤਾ। ਉਸ ਤੋਂ ਬਾਅਦ ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਵੱਡੀ ਆਗੂ ਮਾਈ ਰੂਪ ਕੌਰ ਬਾਗੜੀਆਂ ਕਾਂਗਰਸ ਛੱਡ ਕੇ ਪਰਿਵਾਰ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਈ ਕਾਂਗਰਸੀ ਆਗੂ ਅਤੇ ਅਹੁਦੇਦਾਰ ਤੇ ਅਮਰਗੜ੍ਹ ਦੇ ਕਈ ਪਿੰਡਾਂ ਦੇ ਸਰਪੰਚ ‘ਆਪ’ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਸ੍ਰੀ ਮਾਨ ਨੇ ਸਮੂਹ ਆਗੂਆਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਆ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂ ਅਤੇ ਵਰਕਰ ਮੁੱਖ ਮੰਤਰੀ ਭਗਵੰਤ ਮਾਨ ਨਾਲ।

ਅੱਜ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਈ ਨਰਪਤ ਸਿੰਘ ਬਾਗੜੀਆਂ, ਹਰਮਨ ਕੌਰ ਬਾਗੜੀਆਂ, ਸਿਮਰਜੀਤ ਸਿੰਘ ਸੇਹਕੇ, ਪਰਮਜੀਤ ਸਿੰਘ ਬਾਗੜੀ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਹਰਮੀਤ ਸਿੰਘ, ਗੁਰਵਿੰਦਰ ਸਿੰਘ ਸਰਪੰਚ ਨਿਆਮਤਪੁਰ, ਗੁਰਵਿੰਦਰ ਸਿੰਘ, ਭਗਵੰਤ ਸਿੰਘ ਭਾਦੀ, ਜੈਪਿੰਦਰ ਸਿੰਘ ਰਿੰਕੂ ਨੌਸ਼ਹਿਰਾ, ਕਰਮਜੀਤ ਸਿੰਘ ਰਟੌਲ, ਕੁਲਵਿੰਦਰ ਸਿੰਘ ਸਰਪੰਚ ਸੰਗਾਲਾ, ਨਰਿੰਦਰ ਸਿੰਘ ਬਿੱਲੂ ਆਦਿ ਸ਼ਾਮਲ ਹਨ।

Advertisement