ਅੰਮ੍ਰਿਤਸਰ: ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਖਿਆ ਕਿ ਬੇਅਦਬੀ ਮਾਮਲੇ ਵਿਚ ਇਨਸਾਫ਼ ਪ੍ਰਾਪਤ ਕਰਨ ਅਤੇ ਸਿੱਖ ਕੌਮ ਦੇ ਬਿਹਤਰ ਭਵਿੱਖ ਵਾਸਤੇ ਅਗਲੀ ਰਣਨੀਤੀ ਉਲੀਕਣ ਲਈ 2 ਅਕਤੂਬਰ ਨੂੰ ਮੋਗਾ ਵਿੱਚ ਸਿੱਖ ਜਥੇਬੰਦੀਆਂ ਦੀ ਇਕ ਵੱਡੀ ਮੀਟਿੰਗ ਸੱਦੀ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਮੰਡ ਨੇ ਦੋਸ਼ ਲਾਇਆ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਵੀ ਸਰਕਾਰ ਸੁਹਿਰਦ ਸਾਬਤ ਨਹੀਂ ਹੋਈ ਅਤੇ ‘ਆਪ’ ਸਰਕਾਰ ਵੀ ਇਹ ਮਾਮਲਾ ਹੱਲ ਕਰਨਾ ਹੀ ਨਹੀਂ ਚਾਹੁੰਦੀ। -ਟਨਸ