‘ਆਪ’ ਸਰਕਾਰ ਨੇ ਪੰਜਾਬ ਨੂੰ ਕੰਗਾਲ ਕੀਤਾ: ਸਿਰਸਾ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 12 ਜੂਨ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮੋਦੀ ਸਰਕਾਰ ਵੱਲੋਂ 11 ਸਾਲਾਂ ’ਚ ਕੀਤੇ ਕੰਮਾਂ ਸਬੰਧੀ ਕਿਤਾਬਚਾ ਜਾਰੀ ਕੀਤਾ। ਉਹ ਅੱਜ ਇੱਥੇ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ ਸਿਰਸਾ ਨੇ ਕਿਹਾ ਕਿ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ
Advertisement
ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮੋਦੀ ਸਰਕਾਰ ਵੱਲੋਂ 11 ਸਾਲਾਂ ’ਚ ਕੀਤੇ ਕੰਮਾਂ ਸਬੰਧੀ ਕਿਤਾਬਚਾ ਜਾਰੀ ਕੀਤਾ। ਉਹ ਅੱਜ ਇੱਥੇ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ ਸਿਰਸਾ ਨੇ ਕਿਹਾ ਕਿ ਭਾਜਪਾ ਇਕੱਲੇ ਹੀ ਪੰਜਾਬ ਦੇ ਮੈਦਾਨ ਵਿੱਚ ਉਤਰ ਚੁੱਕੀ ਹੈ ਅਤੇ ਭਵਿੱਖ ਵਿੱਚ ਕਿਸੇ ਨਾਲ ਵੀ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣਾ ਆਧਾਰ ਗਵਾ ਚੁੱਕਾ ਹੈ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ। ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ 11ਵਾਂ ਸਾਲ ਹੈ। ਇਸ ਦੌਰਾਨ ਸਰਕਾਰ ਨੇ ਕਈ ਅਹਿਮ ਕਾਰਜ ਕੀਤੇ ਹਨ, ਜਿਨ੍ਹਾਂ ਵਿੱਚ ਕਸ਼ਮੀਰ ’ਚੋਂ ਧਾਰਾ 370 ਹਟਾਉਣ ਇਕ ਅਹਿਮ ਕਾਰਜ ਹੈ।
Advertisement