ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸਿ਼ਆਂ ਖ਼ਿਲਾਫ਼ ਸਖ਼ਤ ਰੌਂਅ ’ਚ ‘ਆਪ’ ਸਰਕਾਰ

ਸੂਬੇ ਦੇ 117 ਹਲਕਿਆਂ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਜੰਡਿਆਲਾ ਗੁਰੂ ’ਚ ਨਸ਼ਾ ਛੁਡਾਊ ਯਾਤਰਾ ਦੌਰਾਨ ਕੈਬਨਿਟ ਮੰਤਰੀ ਹਰਭਜਨ ਿਸੰਘ ਈਟੀਓ ਅਤੇ ਹੋਰ। -ਫੋਟੋ:ਪੰਜਾਬੀ ਟ੍ਰਿਬਿਊਨ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 18 ਮਈ

Advertisement

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਤੋਂ ਬਾਅਦ ਹੁਣ ‘ਆਪ’ ਪੰਜਾਬ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਐਕਸ਼ਨ ਮੋਡ ਵਿੱਚ ਆ ਗਏ ਹਨ। ਅੱਜ ਪੰਜਾਬ ਦੇ ਸਾਰੇ ਵਜ਼ੀਰਾਂ ਤੇ ਵਿਧਾਇਕਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ 351 ਥਾਵਾਂ ’ਤੇ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ। ਇਨ੍ਹਾਂ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਇੱਕਜੁਟ ਹੋ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਧਾਨ ਸਭਾ ਹਲਕੇ ਦਿੜ੍ਹਬਾ ਵਿੱਚ ਵੱਖ-ਵੱਖ ਥਾਵਾਂ ’ਤੇ ਨਸ਼ਾ ਛੁਡਾਊ ਯਾਤਰਾ ਕੱਢੀ ਅਤੇ ਇਸ ਨਾਲ ਸਬੰਧਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਯਾਤਰਾ ਕੱਢੀ ਅਤੇ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕੇ ਕੋਟਕਪੂਰਾ ਵਿੱਚ ਯਾਤਰਾ ਕੱਢੀ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਵਿੱਚ ਯਾਤਰਾ ਕੱਢੀ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਪੱਛਮੀ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਡਾ. ਰਵਜੋਤ ਸਿੰਘ ਨੇ ਆਪਣੇ ਹਲਕੇ ਸ਼ਾਮ ਚੌਰਾਸੀ, ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕੇ ਭੋਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ। ਇਸ ਤੋਂ ਇਲਾਵਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਵਰਕਰਾਂ ਅਤੇ ਅਧਿਕਾਰੀਆਂ ਨਾਲ ਆਨੰਦਪੁਰ ਸਾਹਿਬ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ। ਵਿਧਾਇਕ ਬਰਿੰਦਰ ਗੋਇਲ ਨੇ ਲਹਿਰਾ ਵਿੱਚ ਵੱਖ-ਵੱਖ ਥਾਵਾਂ ’ਤੇ, ਲੰਬੀ ਵਿੱਚ ਗੁਰਮੀਤ ਸਿੰਘ ਖੁੱਡੀਆਂ, ਮਲੋਟ ਵਿੱਚ ਵਿਧਾਇਕਾ ਬਲਜੀਤ ਕੌਰ ਅਤੇ ਪੱਟੀ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ਾ ਮੁਕਤੀ ਪ੍ਰੋਗਰਾਮ ’ਚ ਸ਼ਿਰਕਤ ਕੀਤੀ।

ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਵਾਈ

ਵਜ਼ੀਰਾਂ ਤੇ ਵਿਧਾਇਕਾਂ ਨੇ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਿਆਂ ਦਾ ਜੜ੍ਹ ਤੋਂ ਖਾਤਮਾ ਕਰਨ। ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਅੱਜ ਪੰਜਾਬ ਦੇ ਵਜ਼ੀਰਾਂ ਤੇ ਵਿਧਾਇਕਾਂ ਨੇ ਆਪੋ-ਆਪਣੇ ਹਲਕਿਆਂ ਵਿੱਚ ਜਨਤਕ ਮੀਟਿੰਗਾਂ ਵੀ ਕੀਤੀਆਂ, ਜਿੱਥੇ ਪਿੰਡਾਂ ਦੇ ਸਰਪੰਚਾਂ ਦੀ ਮੌਜੂਦਗੀ ਵਿੱਚ ਲੋਕਾਂ ਨੂੰ ਨਸ਼ੇ ਦਾ ਸੇਵਨ ਨਾ ਕਰਨ ਅਤੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਖੜ੍ਹੇ ਹੋਣ ਦੀ ਸਹੁੰ ਚੁਕਾਈ ਗਈ।

Advertisement
Show comments