DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ: ਵਾਲੀਆ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਮਿਉਂਸਿਪਲ ਵਰਕਰਜ਼ ਫੈੱਡਰੇਸ਼ਨ ਨੇ ਸੂਬਾ ਸਰਕਾਰ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਚਾਰ ਸਾਲਾਂ ਵਿੱਚ ਪੂਰੇ ਨਾ ਕਰਨ ਦੇ ਦੋਸ਼ ਲਾਏ ਹਨ। ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆ ਬੁਢਲਾਡਾ, ਨੈਬ ਸਿੰਘ ਜੈਤੋ, ਸਤਿਨਾਮ ਅਹਿਮਦਗੜ੍ਹ, ਬਲਵੀਰ ਖਹਿਰਾ ਗੁਰਦਾਸਪੁਰ, ਮੁਹੰਮਦ ਹਨੀਫ਼ ਮਾਲੇਰਕੋਟਲਾ, ਸੁਰਿੰਦਰ ਟੋਨਾ ਅੰਮ੍ਰਿਤਸਰ, ਸੰਦੀਪ ਅਹਿਮਦਗੜ੍ਹ, ਸਤਪਾਲ ਸੱਤੀ ਸੁਨਾਮ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਮਾਨਸਾ ਅਤੇ ਪ੍ਰਦੀਪ ਮੂਨਕ ਨੇ ਕਿਹਾ ਕਿ ‘ਆਪ’ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਸੂਬਾ ਸਰਕਾਰ ਨੇ ਨਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ, ਨਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਅਤੇ ਨਾ ਹੀ ਡੀ ਏ ਦੀਆਂ ਕਿਸ਼ਤਾਂ ਦਿੱਤੀਆਂ ਹਨ। ਫੈੱਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਹੋਣ ਕਰ ਕੇ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਕਈ ਸੂਬਿਆਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਇਸ ਲਈ ਪੰਜਾਬ ਵਿੱਚ ਜਲਦੀ ਤੋਂ ਜਲਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਸੂਬੇ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ 14 ਹਜ਼ਾਰ ਰੁਪਏ ਮਹੀਨੇ ਨਾਲ ਗੁਜ਼ਾਰਾ ਕਰਨਾ ਪੈ ਰਿਹਾ ਹੈ। ਇਸ ਲਈ ਆਊਟਸੋਰਸ ਕਾਮਿਆਂ ਨੂੰ ਜਲਦ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਡੀ ਏ ਦੀ ਪੰਜ ਕਿਸ਼ਤਾਂ ਜੋ 18 ਫ਼ੀਸਦ ਹਨ, ਵੀ ਜਲਦ ਜਾਰੀ ਕੀਤੀਆਂ ਜਾਣ।

Advertisement
Advertisement
×