DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਵੱਲੋਂ ਸੀ ਜੇ ਪੀ ਦੀ ਹਮਾਇਤ ’ਚ ਪ੍ਰਦਰਸ਼ਨ

ਪੁਲੀਸ ਨੇ ਚੰਡੀਗਡ਼੍ਹ ਵਿੱਚ ‘ਆਪ’ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹਿਰਾਸਤ ਵਿੱਚ ਲਏ ਜਾਣ ਮਗਰੋਂ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਰਵੀ ਕੁਮਾਰ
Advertisement

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਲਈ ਪ੍ਰਦਰਸ਼ਨ ਕਰ ਰਹੀ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਨਿੱਤਰ ਆਈ। ‘ਆਪ’ ਦੀ ਪੰਜਾਬ ਇਕਾਈ ਨੇ ਅੱਜ ਇਥੇ ਸੈਕਟਰ-17 ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਹੋਰ ਵੱਡੀ ਗਿਣਤੀ ਆਗੂਆਂ ਨੇ ਹਿੱਸਾ ਲਿਆ। ਇਨ੍ਹਾਂ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਪੁਲੀਸ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ-17 ਦੇ ਥਾਣੇ ਲੈ ਗਈ ਤੇ ਬਾਅਦ ਦੁਪਹਿਰ ਛੱਡ ਦਿੱਤਾ।

ਸਿਸੋਦੀਆ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤ ਸਕਦੀ। ਇਸੇ ਲਈ ਭਾਜਪਾ ਵੱਲੋਂ ਚੋਣ ਕਮਿਸ਼ਨ ਰਾਹੀਂ ਵੋਟਾਂ ਚੋਰੀ ਕਰ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਦੇਸ਼ ਭਰ ਦੇ ਨੌਜਵਾਨ ਵਿਰੋਧ ਕਰ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਜੰਤਰ-ਮੰਤਰ ’ਤੇ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ (ਐੱਸ ਆਈ ਆਰ) ਦੇ ਨਾਮ ’ਤੇ ਹੁਣ ਤੱਕ ਦੇਸ਼ ਭਰ ਵਿੱਚੋਂ 13 ਕਰੋੜ ਵੋਟਾਂ ਕੱਟ ਦਿੱਤੀਆਂ ਗਈਆਂ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਹਲਕੇ ਵਿੱਚੋਂ 40,000 ਵੋਟਾਂ ਕੱਟੀਆਂ ਗਈਆਂ, ਜਿੱਥੇ ਚੋਣਾਂ ਦੌਰਾਨ ਕੇਜਰੀਵਾਲ ਕਰੀਬ 4,000 ਵੋਟਾਂ ਨਾਲ ਹਾਰ ਗਏ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚੋਂ 28,000 ਵੋਟਾਂ ਕੱਟੀਆਂ ਗਈਆਂ ਅਤੇ ਉਹ 600 ਵੋਟਾਂ ਦੇ ਫਰਕ ਤੋਂ ਹਾਰ ਗਏ। ਇਹ ਅੰਕੜੇ ਗੰਭੀਰ ਜਾਂਚ ਦੀ ਮੰਗ ਕਰਦੇ ਹਨ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਨੂੰ ਮਜ਼ਬੂਤ ਕਰਦੇ ਹਨ।

Advertisement

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰ ਦੀ ਰਾਖੀ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਆ ਰਹੇ ਨੌਜਵਾਨਾਂ ਨੂੰ ਉਨ੍ਹਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਬਜਾਏ ਹਿਰਾਸਤ ’ਚ ਲਿਆ ਜਾ ਰਿਹਾ ਹੈ ਅਤੇ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ ਸੰਘਰਸ਼ ਜਾਰੀ ਰੱਖੇਗੀ।

Advertisement

ਭਾਜਪਾ ਨੇ ਐੱਸ ਆਈ ਆਰ ’ਤੇ ‘ਆਪ’ ਨੂੰ ਘੇਰਿਆ

ਪੰਜਾਬ ਭਾਜਪਾ ਨੇ ‘ਆਪ’ ਵੱਲੋਂ ਐੱਸ ਆਈ ਆਰ ਦੇ ਮੁੱਦੇ ’ਤੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ’ਤੇ ਸਵਾਲ ਚੁੱਕੇ ਹਨ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਐੱਸ ਆਈ ਆਰ ਸੂਬਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ। ਇਸ ਵਿੱਚ ਕੇਂਦਰ ਸਰਕਾਰ ਦਾ ਦਖ਼ਲ ਨਹੀਂ ਹੈ। ਇਸ ਦੇ ਬਾਵਜੂਦ ‘ਆਪ’ ਕਿਸ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਹੈ।

ਸੂਚੀਆਂ ਦੀ ਸੁਧਾਈ ਮੰਗਣ ਵਾਲੇ ਵਿਰੋਧ ਕਰਨ ਲੱਗੇ: ਜਾਖੜ

ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਵਿਸ਼ੇਸ਼ ਸੁਧਾਈ ਦੀ ਮੰਗ ਕਰਨ ਵਾਲੇ ਹੁਣ ਐੱਸ ਆਈ ਆਰ ਦਾ ਵਿਰੋਧ ਕਰ ਰਹੇ ਹਨ।

Advertisement
×