ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਸੂਬਾਈ ਪ੍ਰਦਰਸ਼ਨ

ਭਗਵਾ ਪਾਰਟੀ ’ਤੇ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਪਨਾਹ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 12 ਜੁਲਾਈ

Advertisement

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਆਗੂਆਂ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ ਹਨ। ਇਸ ਦੇ ਨਾਲ ਹੀ ‘ਆਪ’ ਆਗੂਆਂ ਨੇ ਭਾਜਪਾ ’ਤੇ ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ ਲਗਾਏ। ‘ਆਪ’ ਆਗੂਆਂ ਤੇ ਵਰਕਰਾਂ ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਪਟਿਆਲਾ ਵਿੱਚ ਵਿਧਾਇਕ ਅਜੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤੇ। ਇੰਝ ਹੀ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ ਤੇ ਅਬੋਹਰ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵੀ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ‘ਆਪ’ ਦੇ ਵਿਧਾਇਕਾਂ ਤੇ ਮੰਤਰੀਆਂ ਸਮੇਤ ਕਈ ਸੀਨੀਅਰ ਪਾਰਟੀ ਅਧਿਕਾਰੀਆਂ ਨੇ ਹਿੱਸਾ ਲਿਆ। ‘ਆਪ’ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਗੁਜਰਾਤ ਦੀ ਜੇਲ੍ਹ ਵਿੱਚ ਰਾਜਨੀਤਿਕ ਸੁਰੱਖਿਆ ਦਿੱਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਜਪਾ ਇਕ ਪਾਸੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੀ ਹੈ, ਦੂਜੇ ਪਾਸੇ ਗੈਂਗਸਟਰਾਂ ਦੀ ਰਾਖੀ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਗੈਂਗਸਟਰਾਂ ਨੂੰ ਖਤਮ ਕਰ ਰਹੀ ਹੈ। ਕੇਂਦਰ ਸਰਕਾਰ ਦੀ ਸ਼ਹਿ ’ਤੇ ਕਿਸੇ ਵੀ ਕਾਰੋਬਾਰੀ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਵਿੱਚ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਦਾ ਕੋਈ ਵਜੂਦ ਨਹੀਂ ਬਚਿਆ। ਇਸੇ ਲਈ ਉਹ ਆਮ ਆਦਮੀ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ਾਂ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕਰਕੇ ਵਿਰੋਧੀ ਪਾਰਟੀਆਂ ਪ੍ਰੇਸ਼ਾਨ ਹਨ।

Advertisement