ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਨੇ ਗੁਰੂ ਦੀ ਸ਼ਹਾਦਤ ਦਾ ਨਿਰਾਦਰ ਕਰ ਕੇ ਭਾਵਨਾਵਾਂ ਨੂੰ ਸੱਟ ਮਾਰੀ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ਨੇ ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਸਮਾਗਮ ਨੂੰ ਕਥਿਤ ਨੱਚਣ-ਗਾਉਣ ਦੇ ਪ੍ਰੋਗਰਾਮ ਵਿੱਚ ਤਬਦੀਲ ਕਰ ਕੇ ਸਿੱਖ ਮਾਣ-ਮਰਿਆਦਾ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ...
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ਨੇ ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਸਮਾਗਮ ਨੂੰ ਕਥਿਤ ਨੱਚਣ-ਗਾਉਣ ਦੇ ਪ੍ਰੋਗਰਾਮ ਵਿੱਚ ਤਬਦੀਲ ਕਰ ਕੇ ਸਿੱਖ ਮਾਣ-ਮਰਿਆਦਾ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਨਿਰਾਦਰ ਕਰ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਪ੍ਰੋਗਰਾਮ ਵਿੱਚ ਨੱਚਣ ਤੇ ਗਾਉਣ ਵਾਲੇ ਵਿਅਕਤੀ ਨੂੰ ਸ਼ਰਮ ਆ ਗਈ ਤੇ ਉਹ ਮੁਆਫ਼ੀ ਮੰਗਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਗਿਆ, ਪਰ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਅਜੇ ਵੀ ਸ਼ਰਮ ਨਹੀਂ ਆਈ ਹੈ। ਸ੍ਰੀ ਬਾਦਲ ਨੇ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬੇਅਦਬੀ ਦੇ ਮਾਮਲਿਆਂ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ, ਪਰ ਸਰਕਾਰ ਵਿੱਚ ਆਉਣ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦੁਫਾੜ ਕਰਨ ਲਈ ਸਰਕਾਰਾਂ ਦੀ ਸ਼ਹਿ ’ਤੇ ਸਰਗਰਮ ਅਖੌਤੀ ਬੁੱਧੀਜੀਵੀ, ਧਾਰਮਿਕ ਸ਼ਖ਼ਸੀਅਤਾਂ ਤੇ ਜਥੇਬੰਦੀਆਂ ਜਿਨ੍ਹਾਂ ਨੇ ਅਕਾਲੀ ਸਰਕਾਰ ਦੌਰਾਨ ਸੂਬਾ ਜਾਮ ਕਰ ਰੱਖਿਆ ਸੀ, ਉਹ ਸਭ ਅੰਡਰ ਗਰਾਊਂਡ ਹੋਈਆਂ ਗਈਆਂ ਹਨ। ਹੁਣ ਬੇਅਦਬੀ ਦੀਆਂ ਨਿੱਤ ਹੋ ਰਹੀਆਂ ਘਟਨਾਵਾਂ ਵਿਰੁੱਧ ਉਨ੍ਹਾਂ ਨੇ ਚੁੱਪ ਵੱਟ ਲਈ ਹੈ।

Advertisement
Advertisement