ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁੱਦਿਆਂ ਤੋਂ ਧਿਆਨ ਭਟਕਾ ਰਹੀ ਹੈ ‘ਆਪ’: ਪਰਗਟ ਸਿੰਘ

ਪੱਤਰ ਪ੍ਰੇਰਕ ਜਲੰਧਰ, 13 ਜੁਲਾਈ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਭਖਦੇ ਮੁੱਦਿਆਂ ਤੋਂ ਜਨਤਾ ਦਾ ਧਿਆਨ ਹਟਾਉਣ ਲਈ ਨਿੱਤ ਦਿਨ ਨਵਾਂ ਪ੍ਰੋਗਰਾਮ ਤੇ...
Advertisement

ਪੱਤਰ ਪ੍ਰੇਰਕ

ਜਲੰਧਰ, 13 ਜੁਲਾਈ

Advertisement

ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਭਖਦੇ ਮੁੱਦਿਆਂ ਤੋਂ ਜਨਤਾ ਦਾ ਧਿਆਨ ਹਟਾਉਣ ਲਈ ਨਿੱਤ ਦਿਨ ਨਵਾਂ ਪ੍ਰੋਗਰਾਮ ਤੇ ਸਮੱਗਰੀ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਵਿਰੁੱਧ ਕੀਤੀਆਂ ਟਿੱਪਣੀਆਂ ਅਸਲ ਮੁੱਦਿਆਂ ਤੋਂ ਭੱਜਣ ਦੀ ਕੋਸ਼ਿਸ਼ ਹਨ। ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਦੀ ਸ਼ਾਨ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਤੇ ਭਾਜਪਾ ਇੱਕ-ਦੂਜੇ ਦੇ ਪੁਤਲੇ ਸਾੜ ਕੇ ਜਨਤਾ ਦਾ ਧਿਆਨ ਭਟਕਾ ਰਹੇ ਹਨ ਜਦੋਂਕਿ ਸਰਕਾਰ ਕਾਨੂੰਨ ਵਿਵਸਥਾ, ਨਸ਼ੇ, ਲੈਂਡ ਪੂਲਿੰਗ, ਬੇਅਦਬੀ, ਐੱਸਵਾਈਐੱਲ ਅਤੇ ਸਿੱਖਿਆ ਨੀਤੀ ਵਰਗੇ ਗੰਭੀਰ ਮੁੱਦਿਆਂ ’ਤੇ ਚੁੱਪ ਹੈ। ਉਨ੍ਹਾਂ ਸਰਕਾਰ ਨੂੰ ਸਾਰਥਕ, ਪਾਰਦਰਸ਼ੀ ਅਤੇ ਜਵਾਬਦੇਹ ਬਹਿਸ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਯਾਦ ਦਿਵਾਇਆ ਕਿ ਕਾਂਗਰਸ ਪਾਰਟੀ ਨੂੰ ਜ਼ੁਬਾਨੀ ਭਰੋਸਾ ਦੇਣ ਤੋਂ ਬਾਅਦ ਸੈਸ਼ਨ ਵਧਾਇਆ ਗਿਆ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਲਈ ਇੱਕ-ਇੱਕ ਦਿਨ ਰੱਖਿਆ ਜਾਵੇਗਾ। ਸਰਕਾਰ ਨੂੰ ਇਨ੍ਹਾਂ ਭਖਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਪਰਗਟ ਸਿੰਘ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਨਵੀਂ ਸਿੱਖਿਆ ਨੀਤੀ, ਜਿਸ ਨੂੰ ਭਾਜਪਾ ਕੇਂਦਰ ਵਿੱਚ ਲਾਗੂ ਕਰ ਰਹੀ ਹੈ ਅਤੇ ਪੰਜਾਬ ਦੇ ਦਰਿਆਵਾਂ ਅਤੇ ਐੱਸਵਾਈਐੱਲ ਵਰਗੇ ਮੁੱਦਿਆਂ ਬਾਰੇ ਕਿਉਂ ਨਹੀਂ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇਨ੍ਹਾਂ ਦਾ ਪਰਦੇ ਪਿੱਛੇ ਤਾਲਮੇਲ ਹੈ ਤੇ ਦੋਵਾਂ ਦਾ ਮਕਸਦ ਜਨਤਾ ਨੂੰ ਅਸਲ ਮੁੱਦਿਆਂ ਤੋਂ ਦੂਰ ਰੱਖਣਾ ਹੈ।

Advertisement