ਪੱਤਰ ਪ੍ਰੇਰਕ
ਸ੍ਰੀ ਅਨੰਦਪੁਰ ਸਾਹਿਬ, 22 ਦਸੰਬਰ
ਸ੍ਰੀ ਅਨੰਦਪੁਰ ਸਾਹਿਬ ਕੌਂਸਲ ਦੀ ਚੋਣ ਲੜੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਪਾਲ ਕੌਰ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਸਨ।
ਰਾਣਾ ਕੇਪੀ ਸਿੰਘ ਨੇ ਕਿਹਾ ਇਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਨਗਰ ਕੌਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਕੌਸਲਰ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।