ਚੰਡੀਗੜ੍ਹ, 24 ਜਨਵਰੀ
ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਰੇਤ ਮਾਫੀਆ ਮਾਮਲੇ ਵਿਚ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ। ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਿਸ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਨਾਲ ‘ਆਪ’ ਵੀ ਮਜ਼ਬੂਤ ਪਾਰਟੀ ਵਜੋਂ ਉਭਰੀ ਹੈ।-ਪੀਟੀਆਈ