DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ‘ਆਪ’ ਆਗੂਆਂ ਦੇ ਸੁਰ ਵੱਖੋ-ਵੱਖਰੇ

ਸੰਜੀਵ ਅਰੋਡ਼ਾ ਵੱਲੋਂ ਵਪਾਰ ਲਈ ਲਾਹੇਵੰਦ, ਜਦੋਂਕਿ ਕੁਲਦੀਪ ਧਾਲੀਵਾਲ ਨੇ ਸਮਝੌਤਾ ਕਿਸਾਨਾਂ ਲੲੀ ਤਬਾਹਕੁਨ ਕਰਾਰ

  • fb
  • twitter
  • whatsapp
  • whatsapp
Advertisement

ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਦੇ ਸੁਰ ਵੱਖ-ਵੱਖਰੇ ਦਿਖਾਈ ਦੇ ਰਹੇ ਹਨ।

ਪੰਜਾਬ ਦੇ ਉਦਯੋਗ, ਬਿਜਲੀ ਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਟੈਰਿਫ ਨੂੰ 18 ਪ੍ਰਤੀਸ਼ਤ ਤੱਕ ਘਟਾਉਣ ਦੇ ਫ਼ੈਸਲੇ ਨੂੰ ਵਪਾਰ ਅਤੇ ਉਦਯੋਗ ਲਈ ਚੰਗਾ ਕਰਾਰ ਦਿੱਤਾ ਹੈ। ਦੂਜੇ ਪਾਸੇ ‘ਆਪ’ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਨੂੰ ਮੋਦੀ ਤੇ ਟਰੰਪ ਦੇ ਗੁਪਤ ਸੌਦਾ ਕਹਿੰਦਿਆਂ ਭਾਜਪਾ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਿਚਕਾਰ ਇਹ ਵਪਾਰ ਸਮਝੌਤਾ ਭਾਰਤ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰਾਂ ਨੂੰ ਅਮਰੀਕਾ ਦੇ ਹਵਾਲੇ ਕਰ ਦੇਵੇਗਾ। ‘ਆਪ’ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਸਮਝੌਤੇ ਰਾਹੀਂ ਅਮਰੀਕੀ ਖੇਤੀ ਉਤਪਾਦਾਂ ਲਈ ਭਾਰਤ ਦੇ ਦਰਵਾਜ਼ੇ ਜ਼ੀਰੋ ਟੈਕਸ ’ਤੇ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ, ਜੋ ਸਸਤੇ ਦਰਾਮਦ ਕੀਤੇ ਉਤਪਾਦਾਂ ਨਾਲ ਬਾਜ਼ਾਰ ਭਰ ਕੇ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ।

Advertisement

ਇਹ ਵਪਾਰ ਨਹੀਂ, ਆਤਮ-ਸਮਰਪਣ ਹੈ। ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਨੇ ਪਹਿਲਾਂ ਹੀ ਕੇਂਦਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ ਅਮਰੀਕਾ ਨਾਲ ਕੋਈ ਸਮਝੌਤਾ ਹੁੰਦਾ ਹੈ ਤਾਂ ਖੇਤੀਬਾੜੀ ਨੂੰ ਇਸ ਤੋਂ ਬਾਹਰ ਰੱਖਿਆ ਜਾਵੇ ਕਿਉਂਕਿ ਭਾਰਤੀ ਖੇਤੀ ਪਹਿਲਾਂ ਹੀ ਡੂੰਘੇ ਸੰਕਟ ਵਿੱਚ ਹੈ।

Advertisement

Advertisement
×