‘ਆਪ’ ਆਗੂਆਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ
ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਮਾਮਲੇ ’ਚ ਅੱਜ ਸ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਉੱਚ-ਪੱਧਰੀ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ...
Advertisement
ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਮਾਮਲੇ ’ਚ ਅੱਜ ਸ਼ਾਮ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਉੱਚ-ਪੱਧਰੀ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਮਰਹੂਮ ਅਧਿਕਾਰੀ ਦੇ ਖ਼ੁਦਕੁਸ਼ੀ ਨੋਟ ਵਿੱਚ ਦਰਜ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਵਫ਼ਦ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕਈ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਦੋਸ਼ ਲਾਇਆ ਕਿ ਨੋਟ ਵਿੱਚ ਸ਼ਾਮਲ ਹਰਿਆਣਾ ਦੇ ਡੀ ਜੀ ਪੀ ਸਮੇਤ ਹੋਰ ਸੀਨੀਅਰ ਅਧਿਕਾਰੀ ਖੁੱਲ੍ਹੇਆਮ ਘੁੰਮ ਰਹੇ ਹਨ ਪਰ ਚੰਡੀਗੜ੍ਹ ਪੁਲੀਸ ਕੋਈ ਕਾਰਵਾਈ ਨਹੀਂ ਕਰ ਰਹੀ। ਆਗੂਆਂ ਨੇ ਕਿਹਾ ਕਿ ਜੇ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਨਾ ਦਿੱਤਾ ਗਿਆ ਤਾਂ ਪਾਰਟੀ ਪਿੰਡ ਪੱਧਰ ਤੱਕ ਸੰਘਰਸ਼ ਸ਼ੁਰੂ ਕਰੇਗੀ।
Advertisement
Advertisement