‘ਆਪ’ ਨੇ ਪਰਗਟ ਸਿੰਘ ਦੀ ਰਿਹਾਇਸ਼ ਘੇਰੀ
ਦਿੱਲੀ ਦੀ ਵਿਧਾਇਕ ਆਤਿਸ਼ੀ ਦੀ ਕਥਿਤ ਵੀਡੀਓ ਵਾਇਰਲ ਕਰਨ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗ਼ਰਮਾਇਆ ਹੋਇਆ ਹੈ। ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ‘ਆਪ’ ਵਰਕਰਾਂ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਆਤਿਸ਼ੀ ਦੀ ਵੀਡੀਓ...
ਦਿੱਲੀ ਦੀ ਵਿਧਾਇਕ ਆਤਿਸ਼ੀ ਦੀ ਕਥਿਤ ਵੀਡੀਓ ਵਾਇਰਲ ਕਰਨ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗ਼ਰਮਾਇਆ ਹੋਇਆ ਹੈ। ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ‘ਆਪ’ ਵਰਕਰਾਂ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਆਤਿਸ਼ੀ ਦੀ ਵੀਡੀਓ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਤੋਂ ਬੁਖਲਾ ਕੇ ਵਿਰੋਧੀ ਧਿਰ ਕਾਂਗਰਸ ਤੇ ਅਕਾਲੀ ਦਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਸਥਿਤ ਫੋਰੈਂਸਿਕ ਲੈਬਾਰਟਰੀ ਨੇ ਵੀਡੀਓ ਦੀ ਜਾਂਚ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ। ਦੂਜੇ ਪਾਸੇ ਵਿਧਾਇਕ ਪਰਗਟ ਸਿੰਘ ਨੇ ਆਪਣੀ ਰਿਹਾਇਸ਼ ਦਾ ਘਿਰਾਓ ਕਰਨ ਆਏ ਕੈਬਨਿਟ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਕਿਸੇ ਵੀ ਸਮੇਂ ਖੁੱਲ੍ਹੀ ਬਹਿਸ ਕਰਨ ਲਈ ਤਿਆਰ ਹਨ। ਘਿਰਾਓ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪਰਗਟ ਸਿੰਘ ਵਿਚਕਾਰ ਸਿਆਸੀ ਤਕਰਾਰ ਕਾਫ਼ੀ ਵਧ ਗਈ ਸੀ। ਸਥਿਤੀ ਨੂੰ ਵਿਗੜਦਾ ਦੇਖ ਪੁਲੀਸ ਨੇ ਤੁਰੰਤ ਦਖ਼ਲ ਦਿੱਤਾ।

