ਪਰਿਵਾਰ ਸਮੇਤ ਜਾ ਰਹੇ 'ਆਪ' ਵਿਧਾਇਕ ਜਗਦੀਪ ਕੰਬੋਜ ਗੋਲਡੀ ਵਾਲਾ ਵਾਲ ਬਚੇ
ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ
Advertisement
ਜਲਾਲਾਬਾਦ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਸ ਸਮੇਂ ਵਾਲਾ ਵਾਲ ਬਚ ਗਏ ਜਦੋਂ ਮੰਗਲਵਾਰ ਦੇਰ ਸ਼ਾਮ ਉਨ੍ਹਾਂ ਦੀ ਕਾਰ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਕੰਬੋਜ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਸੜਕ ’ਤੇ ਜਮ੍ਹਾਂ ਹੋਏ ਮੀਂਹ ਦੇ ਪਾਣੀ ਕਾਰਨ, ਇਨੋਵਾ ਕਾਰ ਜਿਸ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਯਾਤਰਾ ਕਰ ਰਹੇ ਸਨ, ਕੰਟਰੋਲ ਗੁਆ ਬੈਠੀ ਅਤੇ ਇੱਕ ਬੋਲੇਰੋ ਕਾਰ ਨਾਲ ਟਕਰਾ ਗਈ। ਜਿਸ ਕਾਰਨ ਇਨੋਵਾ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ, ਪਰ ਕਾਰ ਵਿੱਚ ਸਵਾਰ ਸਾਰੇ ਮੈਂਬਰ ਸੁਰੱਖਿਅਤ ਰਹੇ।
Advertisement
Advertisement
×