‘ਆਪ’ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ
ਇਥੋਂ ਦੇ ’ਆਪ’ ਵਿਧਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ। ਵਿਧਾਇਕ ਦਾ ਕਹਿਣਾ ਹੈ ਕਿ ਉਸ ਨੂੰ ਦੋ ਧਮਕੀ ਭਰੇ ਫੋਨ ਆਏ ਹਨ। ਦੋਸ਼ੀ ਨੇ 5 ਕਰੋੜ ਰੁਪਏ ਦੀ ਮੰਗ ਕੀਤੀ...
Advertisement
ਇਥੋਂ ਦੇ ’ਆਪ’ ਵਿਧਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ। ਵਿਧਾਇਕ ਦਾ ਕਹਿਣਾ ਹੈ ਕਿ ਉਸ ਨੂੰ ਦੋ ਧਮਕੀ ਭਰੇ ਫੋਨ ਆਏ ਹਨ। ਦੋਸ਼ੀ ਨੇ 5 ਕਰੋੜ ਰੁਪਏ ਦੀ ਮੰਗ ਕੀਤੀ ਹੈ। ਉਸ ਨੇ ਧਮਕੀ ਦਿੱਤੀ ਹੈ ਕਿ ਜੇ ਪੈਸੇ ਨਹੀਂ ਦਿੰਦਾ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਗੋਲੀ ਮਾਰ ਦੇਵੇਗਾ। ਵਿਧਾਇਕ ਰਮਨ ਅਰੋੜਾ ਅਨੁਸਾਰ ਉਸ ਨੂੰ ਇਹ ਫੋਨ ਚਾਰ ਦਿਨ ਪਹਿਲਾਂ ਆਇਆ ਸੀ ਪਰ ਉਸ ਨੇ ਇਸ ਨੂੰ ਅਣਡਿੱਠ ਕਰ ਦਿੱਤਾ। ਫਿਰ ਉਸ ਨੇ ਦੁਬਾਰਾ ਫੋਨ ਕੀਤਾ, ਇਸ ਵਾਰ ਉਸ ਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਜਲੰਧਰ ਕੇਂਦਰੀ ਹਲਕੇ ਤੋਂ ’ਆਪ’ ਵਿਧਾਇਕ ਰਮਨ ਅਰੋੜਾ ਨੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੱਸਿਆ ਕਿ ਦੋਵੇਂ ਵਾਰ ਕਾਲ ਵਿਦੇਸ਼ੀ ਨੰਬਰ ਤੋਂ ਆਈ ਸੀ।
Advertisement
Advertisement
×

