ਆਤਿਸ਼ ਗੁਪਤਾ
ਚੰਡੀਗੜ੍ਹ, 3 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਸੂਬੇ ਦੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਸੰਗਰੂਰ, ਮੁਹਾਲੀ, ਫਤਹਿਗੜ੍ਹ ਸਾਹਿਬ, ਖਰੜ, ਸਨੌਰ ਤੇ ਘਨੌਰ ਸਣੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੀਆਂ ਦੀਆਂ ਸਮੱਸਿਆਵਾਂ ਦੱਸੀਆਂ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋ ਕੇ ਦੁਪਹਿਰ 12 ਵਜੇ ਖਤਮ ਹੋਈ ਹੈ।