ਆਤਿਸ਼ ਗੁਪਤਾ
ਚੰਡੀਗੜ੍ਹ, 22 ਸਤੰਬਰ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਖਫਾ ‘ਆਪ’ ਸਰਕਾਰ ਦੇਸ਼ ਦੀ ਸਰਵਉਚ ਅਦਾਲਤ ਦਾ ਰੁਖ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇਗਾ ਜਿਸ ਵਿਚ ਬਿਜਲੀ ਤੇ ਪਰਾਲੀ ਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ’ਤੇ ਰੋਸ ਜਤਾਇਆ। ਇਸ ਤੋਂ ਪਹਿਲਾਂ ਆਪ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਰਾਜ ਭਵਨ ਤਕ ਸ਼ਾਂਤੀ ਮਾਰਚ ਕਰਨ ਦਾ ਐਲਾਨ ਕੀਤਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਵੇਰ ਹੋਈ ਮੀਟਿੰਗ ਵਿਚ ਲਿਆ ਗਿਆ।