‘ਆਪ’ ਦੇ ਸੰਸਦ ਮੈਂਬਰਾਂ ਨੇ ਹੜ੍ਹ ਰਾਹਤ ਲਈ ਫੰਡ ਦਿੱਤਾ
ਪੰਜਾਬ ’ਚ ਆਏ ਭਿਆਨਕ ਹੜ੍ਹਾਂ ਤਹਿਤ ‘ਆਪ’ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਹੜ੍ਹ ਰਾਹਤ ਕਾਰਜਾਂ ਲਈ ਰਾਸ਼ੀ ਦਿੱਤੀ ਹੈ। ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜ਼ਪੁਰ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪੰਜ ਕਰੋੜ ਰੁਪਏ ਦੇਣ...
Advertisement
ਪੰਜਾਬ ’ਚ ਆਏ ਭਿਆਨਕ ਹੜ੍ਹਾਂ ਤਹਿਤ ‘ਆਪ’ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਹੜ੍ਹ ਰਾਹਤ ਕਾਰਜਾਂ ਲਈ ਰਾਸ਼ੀ ਦਿੱਤੀ ਹੈ। ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜ਼ਪੁਰ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪੰਜ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਰਦਾਸਪੁਰ ਲਈ ਫੰਡਾਂ ਵਿੱਚੋਂ 3 ਕਰੋੜ 60 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਕਈ ਦਿਨਾਂ ਤੋਂ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰਾਹਤ ਕਾਰਜ ਚਲਾ ਰਹੇ ਹਨ। ਉਨ੍ਹਾਂ ਨੇ ਅਖਤਿਆਰੀ ਫੰਡਾਂ ਵਿੱਚੋਂ ਪੰਜਾਹ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਫੰਡ ’ਚੋਂ 30 ਲੱਖ ਰੁਪਏ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਪੰਜਾਹ ਲੱਖ, ਮੀਤ ਹੇਅਰ ਨੇ 25 ਲੱਖ, ਮਾਲਵਿੰਦਰ ਸਿੰਘ ਕੰਗ ਨੇ 20 ਲੱਖ ਰੁਪਏ ਤੁਰੰਤ ਜਾਰੀ ਕਰ ਦਿੱਤੇ ਹਨ।
Advertisement
Advertisement
×