DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP on SAD-BJP Alliance: ਅਕਾਲੀ ਦਲ ਤੇ ਭਾਜਪਾ ਪੰਜਾਬ ’ਚ ਆਪਣੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਨੂੰ ਕਾਹਲੇ: ਧਾਲੀਵਾਲ

ਸਰਹੱਦੀ ਪਿੰਡਾਂ ਨੂੰ ਦਿੱਤੇ ਦੋ ਨਵੇਂ ਬੇੜੇ

  • fb
  • twitter
  • whatsapp
  • whatsapp
featured-img featured-img
Kuldeep Singh Dhaliwal. File
Advertisement

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਮੁੜ ਪੰਜਾਬ ਨੂੰ ਲੁੱਟਣ ਲਈ ਜੱਫੀਆਂ ਪਾਉਣ ਨੂੰ ਕਾਹਲੇ ਨਜ਼ਰ ਆ ਰਹੇ ਹਨ।

ਅੱਜ ਸਰਹੱਦੀ ਪਿੰਡ ਦਰਿਆ ਮੂਸਾ ਅਤੇ ਬੇਦੀ ਛੰਨਾਂ ਵਿਖੇ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਜਾਣ ਲਈ ਲੋਕਾਂ ਨੂੰ ਦੋ ਵੱਡੀਆਂ ਬੇੜੀਆਂ ਸੌਂਪਣ ਤੋਂ ਬਾਅਦ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਹੋਂਦ ਬਚਾਉਣ ਲਈ ਹੁਣ ਗਠਜੋੜ ਕਰਨ ਵਾਸਤੇ ਭਾਰਤੀ ਜਨਤਾ ਪਾਰਟੀ ਦੀਆਂ ਮਿੰਨਤਾਂ ਕਰ ਰਿਹਾ ਹੈ ਅਤੇ ਉੱਧਰ ਭਾਜਪਾ ਦੇ ਵੀ ਪੰਜਾਬ ਵਿੱਚ ਪੈਰ ਨਾ ਲੱਗਦੇ ਵੇਖ ਉਹ ਵੀ ਹੱਥ ਮਿਲਾਉਣ ਲਈ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਪਾਰਟੀਆਂ ਦਾ ਇੱਕੋ-ਇੱਕ ਮਕਸਦ ਦੇਸ਼ ਅਤੇ ਪੰਜਾਬ ਨੂੰ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਤਰੀਕੇ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਹੋ ਕੇ ਅਡਾਨੀਆਂ-ਅੰਬਾਨੀਆਂ ਕੋਲ ਪੰਜਾਬ ਵੇਚਣਾ ਚਾਹੁੰਦੀ ਹੈ।

Advertisement

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਉਹ ਹੁਣ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਮਿੱਟ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਇਹ ਦੋਖੀ ਲੋਕ ਆਪਣੇ ਆਪ ਨੂੰ ਭਗਤ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪਣਾ ਸਿਆਸੀ ਬੇੜਾ ਡੁੱਬਿਆ ਵੇਖ ਹੁਣ ਉਹ ਭਾਜਪਾ ਦੀ ਬੇੜੀ ਵਿੱਚ ਸਵਾਰ ਹੋਣ ਲਈ ਤਰਲੋ-ਮੱਛੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਦੋਹਾਂ ਪਾਰਟੀਆਂ ਨੇ ਪੰਜਾਬ ਅਤੇ ਦੇਸ਼ ਨੂੰ ਬਰਬਾਦ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਲੋਟੂ ਪਾਰਟੀਆਂ ਤੋਂ ਨਿਜ਼ਾਤ ਦਿਵਾਈ ਗਈ ਹੈ ਅਤੇ ਅੱਜ ਲੋਕ ਮੁੜ 27 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਰਕੇ ਸਿਆਸੀ ਗੁਮਨਾਮੀ ਵਿੱਚ ਭੇਜ ਦੇਣਗੇ। ਧਾਲੀਵਾਲ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਉਹ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਅਤੇ ਹਰ ਗਾਰੰਟੀ ਨੂੰ ਪੂਰਾ ਕਰਕੇ ਅੱਜ ਲੋਕਾਂ ਦੇ ਸਾਹਮਣੇ ਖੜ੍ਹੇ ਹਨ। ਪੰਜਾਬ ਦੇ ਕੁਝ ਸਿਆਸੀ ਪਰਿਵਾਰਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਲੋਕ ਭਲੀ-ਭਾਂਤ ਜਾਣੂ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਖ਼ਰੀ ਸਾਹਾਂ ’ਤੇ ਹੈ ਅਤੇ ਜਲਦੀ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਹੱਦੀ ਕਿਸਾਨਾਂ ਨੂੰ ਦਰਿਆ ਤੋਂ ਪਾਰ ਖੇਤੀ ਕਰਨ ਲਈ ਪਹਿਲਾਂ ਇੱਕ ਪੁਲ ਰਾਵੀ ਦਰਿਆ ਉੱਪਰ ਬਣਾ ਕੇ ਦਿੱਤਾ ਗਿਆ ਹੈ ਅਤੇ ਕੁਝ ਹੋਰ ਪਿੰਡਾਂ ਵਿੱਚ ਬੇੜੇ ਵੀ ਦਿੱਤੇ ਗਏ ਹਨ ਤਾਂ ਜੋ ਦਰਿਆ ਤੋਂ ਪਾਰ ਹਜ਼ਾਰਾਂ ਏਕੜ ਜ਼ਮੀਨ ਵਿੱਚ ਕਿਸਾਨ ਆਰਾਮ ਨਾਲ ਖੇਤੀ ਕਰ ਸਕਣ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸੜਕਾਂ, ਖੇਡ ਸਟੇਡੀਅਮ ਅਤੇ ਹੋਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਹਲਕੇ ਨੂੰ ਨੰਬਰ ਇੱਕ ਉੱਪਰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹਲਕੇ ਵਿੱਚ ਇੰਨੇ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ।

Advertisement
×