‘ਆਪ’ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡੀ: ਕਰੀਮਪੁਰੀ
ਦਿਖਾਵੇ ਤੇ ਸ਼ਬਦਜਾਲ ਦੀ ਰਾਜਨੀਤੀ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਹ ਦੋਸ਼ ਲਾਉਂਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ...
Advertisement
ਦਿਖਾਵੇ ਤੇ ਸ਼ਬਦਜਾਲ ਦੀ ਰਾਜਨੀਤੀ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਹ ਦੋਸ਼ ਲਾਉਂਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਸਭ ਵਰਗਾਂ ਨੂੰ ਆਪਣੀਆਂ ਮੰਗਾਂ ਲਈ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਉਹ ਇੱਥੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਮਲੇਬਾਜ਼ੀ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਦਕਿ ਲੋਕਾਂ ਦੀਆਂ ਸਮੱਸਿਆਂਵਾਂ ਜ਼ਮੀਨੀ ਪੱਧਰ ’ਤੇ ਜਿਉਂ ਦੀਆਂ ਤਿਉਂ ਬਰਕਰਾਰ ਹਨ। ਡਾ. ਕਰੀਮਪੁਰੀ ਨੇ ਕਿਹਾ ਕਿ ਬਸਪਾ ਵਲੋਂ ਪਾਰਟੀ ਬਾਨੀ ਬਾਬੂ ਕਾਂਸ਼ੀ ਰਾਮ ਦੀ ਬਰਸੀ ਮੌਕੇ 9 ਅਕਤੂਬਰ ਨੂੰ ਫਿਲੌਰ ਵਿੱਚ ‘ਤਖਤ ਸਾਹਿਬ ਬਦਲ ਦਿਓ, ਤਾਜ ਬਦਲ ਦਿਓ’ ਰੈਲੀ ਰੱਖੀ ਗਈ ਹੈ।
Advertisement
Advertisement