‘ਆਪ’ ਨੇ ਸਕੂਲ ਪ੍ਰਬੰਧਨ ਕਮੇਟੀਆਂ ਦਾ ਸਿਆਸੀਕਰਨ ਕੀਤਾ: ਬਾਜਵਾ
ਚੰਡੀਗੜ੍ਹ (ਟਨਸ): ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ’ਤੇ ਸਕੂਲ ਪ੍ਰਬੰਧਨ ਕਮੇਟੀਆਂ ਦੇ ਪੁਨਰਗਠਨ ਦਾ ਸਿਆਸੀਕਰਨ ਕਰ ਕੇ ਪ੍ਰਸ਼ਾਸਕੀ ਅਧਿਕਾਰਾਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਲਿਖਤੀ ਨਿਰਦੇਸ਼ ਜਾਰੀ ਕੀਤੇ...
Advertisement
ਚੰਡੀਗੜ੍ਹ (ਟਨਸ):
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ’ਤੇ ਸਕੂਲ ਪ੍ਰਬੰਧਨ ਕਮੇਟੀਆਂ ਦੇ ਪੁਨਰਗਠਨ ਦਾ ਸਿਆਸੀਕਰਨ ਕਰ ਕੇ ਪ੍ਰਸ਼ਾਸਕੀ ਅਧਿਕਾਰਾਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਲਿਖਤੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਕੂਲ ਮੁਖੀ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਨਵੇਂ ਗਠਿਤ ਐੱਸਐੱਮਸੀ ਦੇ ਵੇਰਵੇ ਜਮ੍ਹਾਂ ਕਰਵਾਉਣ। ਸ੍ਰੀ ਬਾਜਵਾ ਨੇ ਕਿਹਾ ਕਿ ਇਹ ਉਸ ਲੋਕਤੰਤਰੀ ਭਾਵਨਾ ਦੀ ਸਪੱਸ਼ਟ ਉਲੰਘਣਾ ਹੈ, ਜਿਸ ਮੁਤਾਬਕ ਐੱਸਐੱਮਸੀ ਬਣਾਏ ਗਏ ਸਨ। ਉਨ੍ਹਾਂ ਰਾਜਪਾਲ ਤੋਂ ਮਾਮਲੇ ’ਚ ਦਖ਼ਲ ਦੇਣ ਅਤੇ ਸਿਆਸਤ ਤੋਂ ਪ੍ਰੇਰਿਤ ਨਾਮਜ਼ਦਗੀ ਪ੍ਰਕਿਰਿਆ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
Advertisement
Advertisement
×