DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

AAP Road Show: ਬਠਿੰਡਾ ਵਿੱਚ ਰੋਡ ਸ਼ੋਅ ਬਹਾਨੇ ‘ਆਪ’ ਦਾ ਸ਼ਕਤੀ ਪ੍ਰਦਰਸ਼ਨ

ਧੰਨਵਾਦੀ ਦੌਰੇ ਦੇ ਬਹਾਨੇ ਸਿਆਸੀ ਤਾਕਤ ਦਾ ਪ੍ਰਦਰਸ਼ਨ, ਕੇਜਰੀਵਾਲ ਤੇ ਮਾਨ ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ

  • fb
  • twitter
  • whatsapp
  • whatsapp
featured-img featured-img
AAP national convener Arvind Kejriwal, Chief Minister Bhagwant Singh Mann along with other AAP leaders during a roadshow in Bathinda on Friday..- Tribune photo: Pawan Sharma
Advertisement

AAP Road Show:  ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਸ਼ਾਮ ਬਠਿੰਡਾ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਭਾਵੇਂ ਪਾਰਟੀ ਵੱਲੋਂ ਇਸ ਨੂੰ ਲਗਾਤਾਰ ਦੂਜੀ ਵਾਰ ਮੇਅਰ ਬਣੇ ਪਦਮਜੀਤ ਮਹਿਤਾ ਦੇ ਹੱਕ ਵਿੱਚ ਧੰਨਵਾਦੀ ਦੌਰਾ ਕਰਾਰ ਦਿੱਤਾ ਗਿਆ, ਪਰ ਸਿਆਸੀ ਹਲਕਿਆਂ ਵਿੱਚ ਇਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮਾਲਵੇ ਦੀ ਰਾਜਧਾਨੀ ਅਖਵਾਉਂਦੇ ਬਠਿੰਡਾ ਵਿੱਚ ਹੋਏ ਇਸ ਸ਼ਕਤੀ ਪ੍ਰਦਰਸ਼ਨ ਨੇ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਵੀ ਸੰਕੇਤ ਦਿੱਤੇ ਹਨ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ‘ਚਿੱਟੇ’ ਅਤੇ ‘ਬੇਅਦਬੀਆਂ’ ਵਾਲੀ ਪਾਰਟੀ ਸਮੇਤ ‘ਝਗੜਾ ਪਾਰਟੀ’ ਅਤੇ ‘ਈਡੀ ਪਾਰਟੀ’ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਇਕੱਠੇ ਹੋ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਮਾਨਦਾਰ ਆਗੂ ਦੱਸਦਿਆਂ ਕਿਹਾ ਕਿ ਜੇ ਉਨ੍ਹਾਂ ਨੇ ਕੋਈ ਗਲਤ ਕੰਮ ਕੀਤਾ ਹੁੰਦਾ ਤਾਂ ਉਹ ਵੀ ਹੁਣ ਤੱਕ ਈਡੀ ਦੇ ਨਿਸ਼ਾਨੇ ’ਤੇ ਆ ਚੁੱਕੇ ਹੁੰਦੇ।

Advertisement

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਾਲ ਗੱਡੀ ਵਿੱਚ ਮੌਜੂਦ ਮੇਅਰ ਪਦਮਜੀਤ ਮਹਿਤਾ ਅਤੇ ਉਨ੍ਹਾਂ ਦੇ ਪਿਤਾ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਬਠਿੰਡਾ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਰੋਧੀ ਧਿਰਾਂ ਦੀ ਕਾਰਜਸ਼ੈਲੀ ਦੀ ਆਲੋਚਨਾ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ, ਮੁਫ਼ਤ ਬਿਜਲੀ ਅਤੇ ਮੁੱਖ ਮੰਤਰੀ ਬੀਮਾ ਯੋਜਨਾ ਸਮੇਤ ਹੋਰ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।

Advertisement

ਰੋਡ ਸ਼ੋਅ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਤੇ ਵਰਕਰ ਵੀ ਹਾਜ਼ਰ ਸਨ। ਇਸ ਸਮਾਗਮ ਨੇ ਬਠਿੰਡਾ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਸਿਆਸੀ ਤਸਵੀਰ ’ਤੇ ਇਸ ਦੇ ਪ੍ਰਭਾਵ ਬਾਰੇ ਕਿਆਸ ਲਗਾਏ ਜਾ ਰਹੇ ਹਨ।

Advertisement
×