DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਦਾ ਸਰਪੰਚ ਪੈਟਰੋਲ ਦੀ ਬੋਤਲ ਨਾਲ ਟੈਂਕੀ ’ਤੇ ਚੜਿ੍ਹਆ

ਵਿਧਾਇਕ ਤੇ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਅਤੇ ਜਾਣ-ਬੁੱਝ ਕੇ ਪ੍ਰਬੰਧਕ ਨਿਯੁਕਤ ਕਰਨ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਪਿੰਡ ਕਲਾਲ ਮਾਜਰਾ ਵਿੱਚ ਪਾਣੀ ਦੀ ਟੈਂਕੀ ’ਤੇ ਚੜਿ੍ਹਆ ਸਰਪੰਚ ਜਗਜੀਵਨ ਸਿੰਘ।
Advertisement

ਲਖਵੀਰ ਸਿੰਘ ਚੀਮਾ

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਕਲਾਲ ਮਾਜਰਾ ਵਿੱਚ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਮੌਜੂਦਾ ‘ਆਪ’ ਸਰਪੰਚ ਜਗਜੀਵਨ ਸਿੰਘ ਅਤੇ ਪੰਚ ਗੁਰਚਰਨ ਸਿੰਘ ਪੈਟਰੋਲ ਦੀ ਬੋਤਲ ਨਾਲ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਸਰਪੰਚ ਜਗਜੀਵਨ ਸਿੰਘ ਨੇ ਦੋਸ਼ ਲਾਇਆ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਅਤੇ ਉਸ ਦੀ ਪੰਚਾਇਤ ਨੂੰ ਸਿਆਸੀ ਰੰਜਿਸ਼ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ,‘ਮੇਰੇ ਕੋਲ ਪੰਚਾਇਤ ਦਾ ਬਹੁਮਤ ਹੈ ਪਰ ਬਲਾਕ ਸਮਿਤੀ ਚੋਣਾਂ ਵਿੱਚ ਪਾਰਟੀ ਉਮੀਦਵਾਰ ਦੀ ਹਾਰ ਦਾ ਗੁੱਸਾ ਮੇਰੇ ’ਤੇ ਕੱਢਿਆ ਜਾ ਰਿਹਾ ਹੈ।’ ਸਰਪੰਚ ਨੇ ਸਿੱਧੇ ਤੌਰ ’ਤੇ ਮਹਿਲ ਕਲਾਂ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਕਰਨ ਅਤੇ ਜਾਣ-ਬੁੱਝ ਕੇ ਪਿੰਡ ਵਿੱਚ ਪ੍ਰਬੰਧਕ ਨਿਯੁਕਤ ਕਰਨ ਦੇ ਦੋਸ਼ ਲਾਏ ਹਨ। ਸਰਪੰਚ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਿੰਡ ਵਿੱਚੋਂ ਪ੍ਰਬੰਧਕ ਹਟਾ ਕੇ ਉਨ੍ਹਾਂ ਨੂੰ ਦੁਬਾਰਾ ਜ਼ਿੰਮੇਵਾਰੀ ਨਹੀਂ ਸੌਂਪੀ ਜਾਂਦੀ, ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ। ਉਨ੍ਹਾਂ ਕਿਹਾ ਕਿ ਅਦਾਲਤ ਦਾ ਬੂਹਾ ਵੀ ਖੜਕਾਇਆ ਹੈ, ਪਰ ਅਧਿਕਾਰੀ ਸਿਰਫ਼ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਜੇ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਸਥਾਨਕ ਵਿਧਾਇਕ ਅਤੇ ਪ੍ਰਸ਼ਾਸਨ ਹੋਵੇਗਾ। ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਰਪੰਚ ਦੇ ਹੱਕ ਵਿੱਚ ਟੈਂਕੀ ਹੇਠਾਂ ਇਕੱਠੇ ਹੋ ਗਏ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਸਰਪੰਚ ਨੂੰ ਸਮਰਥਨ ਦਿੱਤਾ। ਇਸ ਦੌਰਾਨ 13 ਮੈਂਬਰੀ ਕਮੇਟੀ ਬਣਾ ਕੇ ਅਗਲਾ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ।

Advertisement

ਬੀ ਡੀ ਪੀ ਓ ਨੇ ਦੋਸ਼ ਨਕਾਰੇ

Advertisement

ਮਹਿਲ ਕਲਾਂ ਦੇ ਬੀ ਡੀ ਪੀ ਓ ਭੂਸ਼ਣ ਕੁਮਾਰ ਨੇ ਸਰਪੰਚ ਦੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਪੰਚ ਕੋਲ ਕੋਰਮ

ਪੰਚਾਇਤਾਂ ਦਾ ਪੂਰਾ ਸਤਿਕਾਰ ਕਰਦੇ ਹਾਂ: ਪੰਡੋਰੀ

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਸਾਰੇ ਸਰਪੰਚਾਂ ਅਤੇ ਪੰਚਾਇਤਾਂ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾ ਰਿਹਾ। ਪੰਚਾਇਤ ਦਾ ਕੋਰਮ ਪੂਰਾ ਨਾ ਹੋਣ ਕਾਰਨ ਪੰਚਾਇਤ ਵਿਭਾਗ ਵੱਲੋਂ ਇਹ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਸਿੱਧਾ ਸਬੰਧ ਨਹੀਂ।

Advertisement
×