ਹੜ੍ਹਾਂ ਦੇ ਨੁਕਸਾਨ ਦੇ ਸਹਾਰੇ ਆਪਣਾ ਖਜ਼ਾਨਾ ਭਰਨਾ ਚਾਹੁੰਦੀ ‘ਆਪ’: ਰਵਨੀਤ ਬਿੱਟੂ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਦੇ ਪ੍ਰਬੰਧਨ ਲਈ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੰਟੂ ਪਹੁੰਚੇ। ਉਨ੍ਹਾਂ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਹੜ੍ਹਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ।...
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਦੇ ਪ੍ਰਬੰਧਨ ਲਈ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੰਟੂ ਪਹੁੰਚੇ। ਉਨ੍ਹਾਂ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਹੜ੍ਹਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਹੜ੍ਹਾਂ ਵਿੱਚ ਹੋਏ ਨੁਕਸਾਨ ਦੇ ਸਹਾਰੇ ਆਪਣੇ ਖਜ਼ਾਨੇ ਭਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਨੇ ਐੱਸਡੀਆਰਐੱਫ ਦੇ 12 ਹਜ਼ਾਰ ਕਰੋੜ ਰੁਪਏ ਗਾਇਬ ਕਰ ਦਿੱਤੇ ਹਨ, ਹੁਣ ਹੋਰ ਪੈਸੇ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਰਾਹਤ ਕਾਰਜ ਦਾ ਸਾਰਾ ਕੰਮ ਕੇਂਦਰੀ ਗ੍ਰਹਿ ਮੰਰਤਰਾਲੇ ਵੱਲੋਂ ਦੇਖਿਆ ਜਾਂਦਾ ਹੈ, ਪਰ ਮੁੱਖ ਮੰਤਰੀ ਪ੍ਰਧਾਨ ਮੰਤਰੀ ਦਫ਼ਤਰ ਤੋਂ ਮੁਲਾਕਾਤ ਦਾ ਸਮਾਂ ਮੰਗ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Advertisement
Advertisement
×