ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਆਪ’ ਦੇ ਹਲਕਾ ਬਲਾਕ ਪ੍ਰਧਾਨ ਵੱਲੋਂ ਅਸਤੀਫ਼ਾ
ਮੁੱਖ ਮੰਤਰੀ ਦੇ ਹਲਕਾ ਧੂਰੀ ਅੰਦਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਕਾਂਝਲਾ ਨੇ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕਰਦਿਆਂ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਕਾਂਝਲਾ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਸਪਸ਼ਟ ਕੀਤਾ ਕਿ ਉਨ੍ਹਾਂ ਬਲਾਕ ਪ੍ਰਧਾਨਗੀ...
Advertisement
ਮੁੱਖ ਮੰਤਰੀ ਦੇ ਹਲਕਾ ਧੂਰੀ ਅੰਦਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਕਾਂਝਲਾ ਨੇ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕਰਦਿਆਂ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਕਾਂਝਲਾ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਸਪਸ਼ਟ ਕੀਤਾ ਕਿ ਉਨ੍ਹਾਂ ਬਲਾਕ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਂਝ ਉਹ ਪਾਰਟੀ ਲਈ ਇੱਕ ਆਮ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਲੈਂਡ ਪੂਲਿੰਗ ਨੀਤੀ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ। ਉਹ ਪੀਪੀਪੀ ਵੇਲੇ ਤੋਂ ਭਗਵੰਤ ਮਾਨ ਲਈ ਕੰਮ ਕਰਦੇ ਆ ਰਹੇ ਹਨ ਪਰ ਪਾਰਟੀ ਦੀ ਇਸ ਨੀਤੀ ਨਾਲ ਦੁੱਖ ਪੁੱਜਿਆ ਹੈ।
Advertisement
Advertisement
×