ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਦੀ ਕਾਰ ਨਾਲ ਹਾਦਸਾ
ਵਿਧਾਇਕ ਨੂੰ ਮਾਮੂਲੀ ਸੱਟਾਂ ਲੱਗੀਆਂ; ਬੱਲੂਆਣਾ ਤੋਂ ਚੰਡੀਗੜ੍ਹ ਆ ਰਿਹਾ ਸੀ ਵਿਧਾਇਕ
Advertisement
ਬੱਲੂਆਣਾ ਤੋਂ ‘ਆਪ’ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦਾ ਅੱਜ ਸਵੇਰੇ ਉਸ ਸਮੇਂ ਹਾਦਸਾ ਹੋ ਗਿਆ ਜਦੋਂ ਉਨ੍ਹਾਂ ਦੀ ਕਾਰ ਇੱਕ ਹੋਰ ਕਾਰ ਨਾਲ ਟਕਰਾ ਗਈ। ਵਿਧਾਇਕ ਨੇ ਕਿਹਾ ਕਿ ਹਾਦਸੇ ਵਿੱਚ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਉਹ ਅੱਜ ਸਵੇਰੇ ਬੱਲੂਆਣਾ ਤੋਂ ਚੰਡੀਗੜ੍ਹ ਆ ਰਹੇ ਸਨ, ਜਦੋਂ ਦੂਜੇ ਪਾਸਿਓਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲੀਸ ਜਾਂਚ ਕਰ ਰਹੀ ਹੈ ਕਿ ਕੀ ਕਾਰ ਚਾਲਕ ਸ਼ਰਾਬੀ ਸੀ ਜਾਂ ਗਲਤ ਪਾਸੇ ਗੱਡੀ ਚਲਾ ਰਿਹਾ ਸੀ।
Advertisement
Advertisement