DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਚਾਇਤ ਮੈਂਬਰ ਨਾਲ ਹਾਦਸਾ; ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤ

ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਦਰਿਆ ਬਿਆਸ ਵਿੱਚੋਂ ਨਜਾਇਜ਼ ਮਾਈਨਿੰਗ ਕਰਨ ਵਾਲੇ ਟਿੱਪਰਾਂ ਕਾਰਨ ਵਾਪਰ ਰਹੇ ਹਨ ਹਾਦਸੇ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਜਸਬੀਰ ਸਿੰਘ ਦੀ ਫਾਈਲ ਫੋਟੋ। ਫੋਟੋ; ਜਤਿੰਦਰ ਸਿੰਘ ਬਾਵਾ
Advertisement

ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੈਰੋਵਾਲ ਵਿਖੇ ਖੇਤ ਜਾ ਰਹੇ ਪੰਚਾਇਤ ਮੈਂਬਰ ਦੀ ਰੇਤੇ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ (35) ਪੁੱਤਰ ਬਲਦੇਵ ਸਿੰਘ ਵਾਸੀ ਵੈਰੋਵਾਲ ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਸਤਪਾਲ ਸਿੰਘ, ਹਰਦੀਪ ਸਿੰਘ ਅਤੇ ਪਿੰਡ ਵਾਸੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ, ਜੋ ਪਿੰਡ ਦਾ ਮੌਜੂਦਾ ਮੈਂਬਰ ਪੰਚਾਇਤ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਸਬੀਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ, ਤਾਂ ਰਸਤੇ ਵਿੱਚ ਕਥਿਤ ਤੌਰ 'ਤੇ ਨਜਾਇਜ਼ ਮਾਈਨਿੰਗ ਕਰਨ ਵਾਲੇ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦਿਆਂ ਜਸਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

Advertisement

ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਸ਼ਰੇਆਮ ਟਿੱਪਰਾਂ ਨਾਲ ਨਜਾਇਜ਼ ਮਾਈਨਿੰਗ ਵੱਡੇ ਪੱਧਰ 'ਤੇ ਹੋ ਰਹੀ ਹੈ, ਜਿਸ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਪਰਿਵਾਰਿਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਆਖਿਆ ਕਿ ਇਲਾਕੇ ਵਿੱਚ ਧੜੱਲੇ ਨਾਲ ਨਜਾਇਜ਼ ਮਾਈਨਿੰਗ ਕਰ ਰਹੇ ਟਿੱਪਰਾਂ ਦੀ ਅਗਵਾਈ ਨੂੰ ਠੱਲ੍ਹ ਪਾਈ ਜਾਵੇ।

Advertisement

Advertisement
×