ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਵੋਟਰ ਸੂਚੀ ਜ਼ਰੂਰੀ: ਗਿਆਨੇਸ਼ ਕੁਮਾਰ
ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਬਿਹਾਰ ’ਚ ਵੋਟਰ ਸੂਚੀਆਂ ਦੀ ਮੁੜ ਸੁਧਾਈ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਹਮਲੇ ਵਿਚਾਲੇ ਅੱਜ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਹੀ ਵੋਟਰ ਸੂਚੀ ਦੀ ਲੋੜ ਹੈ। ਮੁੱਖ ਚੋਣ ਕਮਿਸ਼ਨਰ...
Advertisement
ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਬਿਹਾਰ ’ਚ ਵੋਟਰ ਸੂਚੀਆਂ ਦੀ ਮੁੜ ਸੁਧਾਈ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਹਮਲੇ ਵਿਚਾਲੇ ਅੱਜ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਹੀ ਵੋਟਰ ਸੂਚੀ ਦੀ ਲੋੜ ਹੈ। ਮੁੱਖ ਚੋਣ ਕਮਿਸ਼ਨਰ ਨੇ ਇੱਥੇ ਸਿਖਲਾਈ ਪ੍ਰੋਗਰਾਮ ’ਚ ਬੂਥ ਪੱਧਰੀ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਸਟੀਕ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ 22 ਸਾਲ ਬਾਅਦ ਹੋ ਰਹੀ ਇਸ ਕਵਾਇਦ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲੋਕ ਹੀ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕਣ। -ਪੀਟੀਆਈ
Advertisement
Advertisement
×