ਪੰਜ ਕਿੱਲੋਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ !
ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਸਪੈਸ਼ਲ ਅਪਰੇਸ਼ਨ ਦੌਰਾਨ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਤਿੰਦਰ ਸਿੰਘ ਡੀ.ਐੱਸ.ਪੀ ਅਤੇ ਇੰਸਪੈਕਟਰ ਬਲਦੇਵ ਸਿੰਘ ਪਤਲੀ ਇੰਚਾਰਜ ਕਾਂਊਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਅਗਵਾਈ ਵਿੱਚ ਐੱਸ.ਆਈ ਰਜਵੰਤ ਸਿੰਘ ਦੀ ਪੁਲੀਸ ਪਾਰਟੀ ਵੱਲੋਂ ਥਾਣਾ ਸਦਰ ਫਿਰੋਜ਼ਪੁਰ ਦੇ ਪਿੰਡ ਹਸਨ ਢੁੱਟ ਦੇ ਏਰੀਏ ਵਿੱਚੋਂ ਸ਼ੱਕ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਵਾਸੀ ਪਿੰਡ ਹਬੀਬ ਵਾਲਾ ਥਾਣਾ ਸਦਰ ਫਿਰੋਜ਼ਪੁਰ ਨੂੰ ਇੱਕ ਮੋਟਰਸਾਇਕਲ ਸਮੇਤ ਕਾਬੂ ਕੀਤਾ ਗਿਆ ਸੀ।
ਜਤਿੰਦਰ ਸਿੰਘ ਡੀ.ਐਸ.ਪੀ ਦੀ ਹਾਜ਼ਰੀ ਵਿੱਚ ਕਾਬੂ ਕੀਤੇ ਗਏ ਗੁਰਪ੍ਰੀਤ ਸਿੰਘ ਉਰਫ ਗੋਰਾ ਦੇ ਕਬਜ਼ੇ ਵਿੱਚੋ 05 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਬਰਾਮਦੀ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ, ਥਾਣਾ ਐਸ.ਐਸ.ਓ.ਸੀ ਫਾਜ਼ਿਲਕਾ ਵਿਖੇ ਦਰਜ ਕੀਤਾ ਗਿਆ ਹੈ।
ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਲੈ ਕੇ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਮੁਲਜ਼ਮ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
