ਹੱਥ ਗੋਲਿਆਂ ਸਣੇ ਮੁਲਜ਼ਮ ਕਾਬੂ
ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰ ਕੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ ਰਵੀ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦਾ ਸਿੱਧਾ ਸੰਪਰਕ ਆਈ...
Advertisement
ਪੁਲੀਸ ਨੇ ਵਿਅਕਤੀ ਨੂੰ ਕਾਬੂ ਕਰ ਕੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ ਰਵੀ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦਾ ਸਿੱਧਾ ਸੰਪਰਕ ਆਈ ਐੱਸ ਆਈ ਏਜੰਟਾਂ ਨਾਲ ਸੀ। ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀ ਦੇ ਹੋਰ ਸੰਪਰਕਾਂ ਦਾ ਪਤਾ ਲਾਇਆ ਜਾ ਰਿਹਾ ਹੈ। ਐੱਸ ਐੱਸ ਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਥਾਣਾ ਘਰਿੰਡਾ ਪੁਲੀਸ ਨੇ ਪਿੰਡ ਰਾਜਾ ਤਾਲ ਤੋਂ ਪਿੰਡ ਗੱਲੂਵਾਲ ਨੂੰ ਜਾਂਦੀ ਸੜਕ ਤੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਮੋਟਰਸਾਈਕਲ ’ਤੇ ਸਵਾਰ ਸੀ ਤੇ ਤਲਾਸ਼ੀ ਦੌਰਾਨ ਉਸ ਕੋਲੋਂ ਦੋ ਗ੍ਰਨੇਡ ਬਰਾਮਦ ਹੋਏ ਹਨ।
Advertisement
Advertisement
×