ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਤਲ ਕੇਸ ’ਚ ਲੋੜੀਂਦਾ ਮੁਲਜ਼ਮ 21 ਸਾਲਾਂ ਬਾਅਦ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਇੱਥੋਂ ਦੀ ਪੁਲੀਸ ਨੇ ਇੱਕ ਪੁਰਾਣੇ ਕਤਲ ਕੇਸ ਵਿੱਚ 21 ਸਾਲਾਂ ਬਾਅਦ ਮੰਡੀ ਗੋਬਿੰਦਗੜ੍ਹ ਦੇ ਵਿਦੇਸ਼ ਵਿਚ ਵਸੇ ਪੰਜਾਬੀ ਨੌਜਵਾਨ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਰੂਪਨਗਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ...
Advertisement

ਇੱਥੋਂ ਦੀ ਪੁਲੀਸ ਨੇ ਇੱਕ ਪੁਰਾਣੇ ਕਤਲ ਕੇਸ ਵਿੱਚ 21 ਸਾਲਾਂ ਬਾਅਦ ਮੰਡੀ ਗੋਬਿੰਦਗੜ੍ਹ ਦੇ ਵਿਦੇਸ਼ ਵਿਚ ਵਸੇ ਪੰਜਾਬੀ ਨੌਜਵਾਨ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਰੂਪਨਗਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵੱਲੋਂ ਤਿੰਨ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ। ਡੀ.ਐਸ.ਪੀ. ਜਤਿੰਦਰ ਪਾਲ ਸਿੰਘ ਮੱਲੀ ਨੇ ਦੱਸਿਆ ਕਿ ਸਾਲ 2004 ਵਿੱਚ ਜ਼ੋਰਾ ਸਿੰਘ ਵਾਸੀ ਪਿੰਡ ਚੰਨੋ ਨੇ ਪੁਲੀਸ ਕੋਲ ਲਿਖਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਪੁੱਤਰ ਐੱਸ.ਡੀ.ਓ. ਪਰਮਜੀਤ ਸਿੰਘ ਆਪਣੀ ਡਿਊਟੀ ਉਪਰੰਤ ਘਰ ਨਹੀਂ ਪਹੁੰਚਿਆ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਸ ਦੇ ਪੁੱਤਰ ਨੂੰ ਪਿੰਡ ਡੂਮਛੇੜੀ ਕੋਲ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਕਤਲ ਕੇਸ ਵਿੱਚ ਸ਼ਾਮਲ ਛੇ ਜਣਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਸੱਤਵਾਂ ਮੁਲਜ਼ਮ ਹਰਭਜਨ ਸਿੰਘ ਇਟਲੀ ਭੱਜ ਗਿਆ ਸੀ ਜਿਸ ਨੂੰ 2005 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ।

Advertisement
Advertisement
Show comments