ਏ ਸੀ ਪੀ ਤੇ ਥਾਣਾ ਮੁਖੀ ਮੁਅੱਤਲ
ਇੱਥੋਂ ਦੇ ਮੋਤਾ ਸਿੰਘ ਨਗਰ ਵਿੱਚ ਵਰਦਾਨ ਹਸਪਤਾਲ ਉੱਪਰ ਕੱਲ੍ਹ ਰਾਤ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਏ ਸੀ ਪੀ (ਮਾਡਲ ਟਾਊਨ) ਪਰਮਿੰਦਰ ਸਿੰਘ ਅਤੇ ਮਾਡਲ ਟਾਊਨ ਥਾਣਾ ਇੰਚਾਰਜ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।...
Advertisement
ਇੱਥੋਂ ਦੇ ਮੋਤਾ ਸਿੰਘ ਨਗਰ ਵਿੱਚ ਵਰਦਾਨ ਹਸਪਤਾਲ ਉੱਪਰ ਕੱਲ੍ਹ ਰਾਤ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਏ ਸੀ ਪੀ (ਮਾਡਲ ਟਾਊਨ) ਪਰਮਿੰਦਰ ਸਿੰਘ ਅਤੇ ਮਾਡਲ ਟਾਊਨ ਥਾਣਾ ਇੰਚਾਰਜ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹਸਪਤਾਲ ਉੱਪਰ ਗੈਂਗਸਟਰਾਂ ਨੇ ਚਾਰ ਗੋਲੀਆਂ ਚਲਾਈਆਂ ਸਨ ਜੋ ਉਨ੍ਹਾਂ ਦੇ ਗੇਟ ਦੇ ਆਰ-ਪਾਰ ਹੋ ਗਈਆਂ ਸਨ। ਇਹ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਵਾਰਦਾਤ ਕਾਰਨ ਸਟਾਫ ਅਤੇ ਮਰੀਜ਼ਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਗੋਲੀਆਂ ਚਲਾਉਣ ਵਾਲਾ ਵਿਅਕਤੀ ਮੋਟਰਸਾਈਕਲ ’ਤੇ ਆਇਆ ਸੀ ਅਤੇ ਉਸ ਨੇ ਹੈਲਮੇਟ ਪਾਇਆ ਹੋਇਆ ਸੀ। ਗੋਲੀਆਂ ਚਲਾਉਣ ਮੌਕੇ ਵੀ ਉਸ ਨੇ ਹੈਲਮੇਟ ਨਹੀਂ ਉਤਾਰਿਆ ਸੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸੀ ਸੀ ਟੀ ਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਸ ਸਬੰਧੀ ਹਸਪਤਾਲ ਦੇ ਪ੍ਰਬੰਧਕਾਂ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ।
Advertisement
Advertisement
×

