ਜਗਮੋਹਨ ਸਿੰਘ
ਘਨੌਲੀ 16 ਨਵੰਬਰ
ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਉਸੇ ਤਰੀਕੇ ਨਾਲ 89 ਦਿਨਾਂ ਦਾ ਮੁੱਖ ਮੰਤਰੀ ਬਣਾਇਆ ਹੈ, ਜਿਸ ਤਰ੍ਹਾਂ ਮਹਾਰਾਸ਼ਟਰ ਵਿੱਚ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਬਣਾ ਕੇ ਚੋਣਾਂ ਲੜੀਆਂ ਸਨ, ਪਰ ਚੋਣਾਂ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ. ਦਲਜੀਤ ਸਿੰਘ ਵੱਲੋਂ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਗੜ੍ਹੀ ਨੇ ਕਿਹਾ ਕਿ ਜੇ ਮੁੱਖ ਮੰਤਰੀ ਨੂੰ ਬਹੁਜਨ ਸਮਾਜ ਦੀ ਏਨੀ ਚਿੰਤਾ ਹ ੈ ਤਾਂ ਉਹ ਵਜ਼ੀਫ਼ਾ ਘੁਟਾਲਾ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਰਵਾਈ ਕਰ ਕੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਇੱਥੇ ਅੱਜ ਬਸਪਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਬੋਲੇ ਅਤੇ ਬਹੁਜਨ ਸਮਾਜ ਨੂੰ ਪੰਜਾਬ ਵਿੱਚ ਸੱਤਾ ਤਬਦੀਲੀ ਸਬੰਧੀ ਤਿਆਰੀਆਂ ਕੱਸਣ ਲਈ ਲਾਮਬੰਦ ਕੀਤਾ।