ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰੇ ਦੀ ਇਮਾਰਤ ਢਾਹੁਣ ਵਾਲਿਆਂ ਵਿਰੁੱਧ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ‘ਆਪ’ ਸਰਕਾਰ ’ਤੇ ਲਾਏ ਦੋਸ਼
Advertisement

ਇੱਥੋਂ ਦੇ ਐੱਨਆਈਐੱਸ ਚੌਕ ਨੇੜੇ ਗੁਰਦੁਆਰੇ ਦੀ ਇਮਾਰਤ ਢਾਹੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਇਸ ਦੀ ਨਿਖੇਧੀ ਕਰਦਿਆਂ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗੜ੍ਹੀ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਨਜ਼ਦੀਕ ਐੱਨਆਈਐੱਸ ਚੌਕ ਨੇੜੇ ਮੌਜੂਦ ਗੁਰਦੁਆਰੇ ਦੀ ਇਮਾਰਤ ਨੂੰ ਨਗਰ ਨਿਗਮ ਨੇ ਢਾਹ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉੱਥੇ ਧਾਰਮਿਕ ਸਾਹਿਤ, ਗੁਟਕਾ ਸਾਹਿਬ, ਧਾਰਮਿਕ ਗ੍ਰੰਥ ਮੌਜੂਦ ਸਨ। ਇਸ ਤੋਂ ਇਲਾਵਾ ਗੁਰਦੁਆਰੇ ਵਿੱਚ ਸਵੇਰੇ ਸ਼ਾਮ ਨਿੱਤਨੇਮ ਵੀ ਹੁੰਦਾ ਸੀ।

ਨਗਰ ਨਿਗਮ ਦਾ ਕਹਿਣਾ ਹੈ ਕਿ ਇਹ ਗੁਰਦੁਆਰਾ ਨਗਰ ਨਿਗਮ ਦੀ ਜਗ੍ਹਾ ਵਿੱਚ ਹੈ ਜਦੋਂ ਕਿ ਦੂਜੇ ਪਾਸੇ ਮੰਦਰ ਹਾਲੇ ਵੀ ਮੌਜੂਦ ਹੈ। ਇਸ ਬਾਰੇ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅਜਿਹਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੋ ਭਾਈਚਾਰਿਆਂ ਵਿੱਚ ਫੁੱਟ ਪੁਆ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਉਹ ਮੰਦਰ ਦੇ ਵਿਰੋਧ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਰੇ ਹੀ ਸਤਿਕਾਰਯੋਗ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜਾਣ ਬੁੱਝ ਕੇ ਅਜਿਹੀਆਂ ਕਾਰਵਾਈਆਂ ਕਰਕੇ ਪਾੜਾ ਪਾ ਰਹੀ ਹੈ।

Advertisement