DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mohanjit Singh ਰਾਜਿੰਦਰਾ ਹਸਪਤਾਲ ਦਾਖਲ

ਪੁਲੀਸ ਦੀ ਕੁੱਟਮਾਰ ਤੋਂ ਬਾਅਦ ਵਿਗੜੀ ਸਿਹਤ: ਮੋਹਣਜੀਤ ਸਿੰਘ ਨੂੰ ਸੰਗਰੂਰ ਤੋਂ ਰਾਜਿੰਦਰਾ ਹਸਪਤਾਲ ਕੀਤਾ ਗਿਆ ਤਬਦੀਲ

  • fb
  • twitter
  • whatsapp
  • whatsapp
featured-img featured-img
Mohanjit Singh. Tribune photo
Advertisement

ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਦੀ ਫੇਰੀ ਦਾ ਵਿਰੋਧ ਕਰਨ ਤੋਂ ਬਾਅਦ ਪੁਲੀਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਮੋਹਣਜੀਤ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਸੰਗਰੂਰ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਉਸ ਦਾ ਮੁੜ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਮੋਹਣਜੀਤ ਸਿੰਘ ਦੀ ਕੁੱਟਮਾਰ ਦੇ ਦੋਸ਼ਾਂ ਦੇ ਚੱਲਦਿਆਂ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲੀਸ ਵੱਲੋਂ ਸੁਨਾਮ ਦੇ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ ਸਮੇਤ ਦੋ ਥਾਣਾ ਮੁਖੀਆਂ ਖ਼ਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸੇ ਤਰ੍ਹਾਂ ਮੋਹਣਜੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਕਿਸਾਨ ਆਗੂ ਸੁਖਜੀਤ ਸਿੰਘ ਬਘੌਰਾ ਸਮੇਤ ਕਈ ਹੋਰਨਾਂ ਨੇ ਵੀ ਪੰਜਾਬ ਸਰਕਾਰ ਅਤੇ ਪੁਲੀਸ ਨੂੰ ਕਰੜੇ ਹੱਥੀਂ ਲਿਆ ਹੈ।

Advertisement

ਜ਼ਿਕਰਯੋਗ ਹੈ ਕਿ ਪੀੜਤ ਵਿਅਕਤੀ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ "ਲੋਕ ਮਿਲਣੀ" ਪ੍ਰੋਗਰਾਮ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਵਿਰੁੱਧ ਰੋਸ ਵਜੋਂ ਕਾਲਾ ਝੰਡਾ ਦਿਖਾ ਕੇ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਕਥਿਤ ਤੌਰ ’ਤੇ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

Advertisement

ਇੱਥੇ ਇਹ ਵੀ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜਵਾਨ ਮੋਹਣਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਸੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਸੀ ਕਿ ਜਾਣਬੁੱਝ ਕੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।

Advertisement
×